- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਸਰਕਾਰ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਏਗੀ - ਭਾਜਪਾ ਲੀਗਲ ਸੈੱਲ

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਜੇ ਅਕਾਲੀ ਭਾਜਪਾ ਗੱਠਜੋੜ ਪੰਜਾਬ ’ਚ ਸਰਕਾਰ ਬਣਾਉਂਦਾ ਹੈ ਤਾਂ ਪੰਜਾਬ ਨਸ਼ਾ ਮੁਕਤ ਤੇ ਅਪਰਾਧ ਮੁਕਤ ਹੋਵੇਗਾ। ਇਸ ਸਬੰਧੀ ਅੱਜ ਗੱਲਬਾਤ ਕਰਦੇ ਹੋਏ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਵਿਕਾਸ ਭਾਰਦਵਾਜ, ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਐਡਵੋਕੇਟ ਰਾਜ ਕੁਮਾਰ ਭੱਲਾ ਤੇ ਅਧਿਕਾਰੀਆਂ ਐਡਵੋਕੇਟ ਉਮੇਸ਼ ਓਹਰੀ, ਰਵਨੀਤ ਸਿੰਘ ਸਰਨਾ, ਗਗਨ ਬੇਦੀ, ਮੋਹਿਤ ਕਰੀਰ, ਮਨਿੰਦਰ ਤੇ ਸਮਾਈਲੀ ਨੇ ਕਿਹਾ ਕਿ ਗੱਠਜੋੜ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਪੰਜਾਬ ’ਚ ਅਜਿਹੀ ਸਰਕਾਰ ਬਣਾਉਣ ਲਈ ਯਤਨ ਕੀਤੇ ਜਾਣਗੇ, ਜੋ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ, ਨਸ਼ਾ ਤਸਕਰੀ ਨੂੰ ਰੋਕਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇਗੀ। ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇ ਅਕਾਲੀ-ਭਾਜਪਾ ਸਰਕਾਰ ਬਣਦੀ ਹੈ ਤਾਂ ਪੰਜਾਬ ਦੀ ਖ਼ੁਸ਼ਹਾਲੀ, ਨੌਜਵਾਨਾਂ ਦਾ ਸੁਰੱਖਿਅਤ ਭਵਿੱਖ ਤੇ ਸੂਬੇ ਵਿਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣਾ ਮੁੱਖ ਤਰਜੀਹ ਹੋਵੇਗੀ। ਭਾਜਪਾ ਲੀਗਲ ਸੈੱਲ ਦੇ ਅਹੁਦੇਦਾਰਾਂ ਨੇ ਇਹ ਵੀ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬ ਨੂੰ ਸੁਰੱਖਿਅਤ, ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਹੈ। ਕੇਂਦਰ ਵਿਚ ਪਹਿਲਾਂ ਹੀ ਭਾਜਪਾ ਦੀ ਸਰਕਾਰ ਹੈ ਤੇ ਜੇਕਰ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣ ਜਾਂਦੀ ਹੈ ਤਾਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਸਾਰਿਆਂ ਨੂੰ ਗੱਠਜੋੜ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ।