- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਰੀਲਾ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਸਹਿਤ ਮਨਾਇਆ

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਸੁਰੀਲਾ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਦਰਬਾਰ ਦੀ ਮੇਲਾ ਪ੍ਰਬੰਧਕ ਕਮੇਟੀ, ਸੁਰੀਲਾ ਗੋਤ ਪਰਿਵਾਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਪਿੰਡ ਕਰਾੜੀ ਵਿਖੇ ਜਠੇਰਿਆਂ ਦੇ ਪਾਵਨ ਅਸਥਾਨ ’ਤੇ ਮਨਾਇਆ ਗਿਆ। ਮੇਲੇ ਮੌਕੇ ਸਵੇਰੇ ਦਰਬਾਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ, ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਕੀਰਤਨੀ ਜਥਿਆਂ ਤੇ ਗਾਇਕ ਕਲਾਕਾਰਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਯਾਦ ’ਚ ਅਜਿਹੇ ਮੇਲੇ ਕਰਵਾਉਣ ਨਾਲ ਜਿੱਥੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ’ਚ ਮਦਦ ਮਿਲਦੀ ਹੈ, ਉੱਥੇ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ।