v>ਜਲੰਧਰ - ਕੇਂਦਰ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੁੱਧ ਦੇਸ਼ ਭਰ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਅਤੇ ਧਰਨੇਬਾਜ਼ੀ ਦੇ ਦੂਜੇ ਦਿਨ ਅੱਜ ਵੀ ਜਲੰਧਰ ਦੇ ਪੀਐੱਨਬੀ ਬੈਂਕ ਸਿਵਲ ਲਾਈਨ ਦੇ ਬਾਹਰ ਪ੍ਰਦਰਸ਼ਨ ਅਤੇ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਗਈ। ਇਸ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਜਿਨ੍ਹਾਂ ਵਿੱਚ ਬੈਂਕ, ਐਲਆਈਸੀ ਅਤੇ ਹੋਰ ਸੰਗਠਨਾਂ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਭਾਗ ਲਿਆ। ਇਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਿਲਕੁਲ ਸਹਿਣ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜਲੰਧਰ ਵਿੱਚ ਰੋਡਵੇਜ਼ ਮੁਲਾਜ਼ਮਾਂ ਵਲੋਂ ਦੀ ਰੋਸ ਪ੍ਰਦਰਸ਼ਨ ਕੀਤਾ ਗਿਆ।