
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ
ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਆਜ਼ਾਦੀ ਦਿਹਾੜਾ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਬਾਰ ਦੇ ਪ੍ਰਧਾਨ ਅਦਿੱਤਿਆ ਜੈਨ ਨੇ ਸਕੱਤਰ ਰੋਹਿਤ ਗੰਭੀਰ, ਸੀਨੀਅਰ ਮੀਤ ਪ੍ਰਧਾਨ ਰੋਹਿਤ ਗੰਭੀਰ ਤੇ ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ ਦੀ ਮੌਜੂਦਗੀ ’ਚ ਅਦਾ ਕੀਤੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਦਿੱਤਿਆ ਜੈਨ, ਸਕੱਤਰ ਰੋਹਿਤ ਗੰਭੀਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤੀ ਨਾਲ ਸਬੰਧਤ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਗਏ ਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਤੇ ਰਾਸ਼ਟਰੀ ਗੀਤ ਗਾਇਨ ਨਾਲ ਹੋਈ। ਇਸ ਤੋਂ ਬਾਅਦ ਬਾਰ ਦੇ ਮੈਂਬਰਾਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਪੇਸ਼ ਕੀਤੀਆਂ। ਇਸ ਦੌਰਾਨ ਬਾਰ ਕੰਪਲੈਕਸ ਦੇਸ਼ ਭਗਤੀ, ਰਾਸ਼ਟਰੀ ਏਕਤਾ ਤੇ ਭਾਈਚਾਰੇ ਦੀ ਭਾਵਨਾ ਨਾਲ ਗੂੰਜ ਉੱਠਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਸ਼ਾਮਲ ਮੈਂਬਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਵੀ ਦਿੱਤੇ ਗਏ। ਨਵੇਂ ਮੈਂਬਰਾਂ ਨੂੰ ਜਲੰਧਰ ਬਾਰ ਦੇ ਸ਼ਾਨਦਾਰ ਇਤਿਹਾਸ, ਇਸ ਦੀਆਂ ਪਰੰਪਰਾਵਾਂ ਤੇ ਇਸ ਦੇ ਸੀਨੀਅਰ ਮੈਂਬਰਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਇਨ੍ਹਾਂ ਤੋਂ ਇਲਾਵਾ ਸੰਯੁਕਤ ਸਕੱਤਰ ਸਾਹਿਲ ਮਲਹੋਤਰਾ, ਸਹਾਇਕ ਸਕੱਤਰ ਸੋਨਾਲੀਕਾ, ਕਾਰਜਕਾਰੀ ਮੈਂਬਰ ਪ੍ਰਭੂ ਧੀਰ, ਵਿਜੇ ਮਿਸ਼ਰਾ, ਪਾਇਲ, ਅਮਾਨਤ, ਨੇਹਾ, ਮਨਿੰਦਰ ਸਚਦੇਵਾ, ਸੰਦੀਪ ਕੁਮਾਰ, ਗੁਰਦੀਪ ਸਿੰਘ ਸੋਢੀ ਤੇ ਵਿਵੇਕ ਬਤਰਾ, ਸੀਨੀਅਰ ਵਕੀਲ ਦਵਿੰਦਰ ਮੌਡਗਿਲ, ਤੇਜਿੰਦਰ ਸਿੰਘ ਧਾਲੀਵਾਲ, ਚੰਦਨਦੀਪ ਸਿੰਘ, ਜਗਪਾਲ ਧੁੱਪੜ, ਅਸ਼ੋਕ ਸ਼ਰਮਾ, ਰਾਕੇਸ਼ ਧੀਰ, ਜੇਐੱਲ ਨਾਗਰ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਲਿੱਦੜ, ਬਲਵਿੰਦਰ ਸਿੰਘ ਲੱਕੀ, ਬਲਦੇਵ ਪ੍ਰਕਾਸ਼ ਰੱਲ੍ਹ, ਨਰਿੰਦਰ ਸਿੰਘ, ਸਾਬਕਾ ਸਕੱਤਰ ਸਤਨਾਮ ਸਿੰਘ ਹੁੰਦਲ, ਪ੍ਰਿਤਪਾਲ ਸਿੰਘ, ਰਤਨ ਦੂਆ, ਰਜਿੰਦਰ ਮਹਿਮੀ ਸਮੇਤ ਵੱਡੀ ਗਿਣਤੀ ’ਚ ਵਕੀਲ ਮੈਂਬਰ ਮੌਜੂਦ ਸਨ।