ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਸਾਹਿਬਾਨ ’ਚ ਟੇਕਿਆ ਮੱਥਾ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਨਵੇਂ ਸਾਲ ਦੀ ਆਮਦ ਮੌਕੇ ਪਹਿਲੇ ਦਿਨ ਵੱਡੀ ਗਿਣਤੀ ਸੰਗਤਾਂ ਨੇ ਮਹਾਨਗਰ ਦੇ ਵੱਖ-ਵੱਖ ਗੁਰੂ ਘਰਾਂ ਅੰਦਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸਾਹਿਬ ਸਿੰਘ ਤੇ ਭਾਈ ਕੰਵਰਜੀਤ ਸਿੰਘ ਪ੍ਰੀਤ ਦੋਵੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਪ੍ਰਿਤਪਾਲ ਸਿੰਘ ਕੈਨੇਡਾ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਲਗਾਈ। ਭਾਈ ਬਲਜੀਤ ਸਿੰਘ ਵਲੋਂ ਕਥਾ ਤੇ ਜਥੇਦਾਰ ਜਗਜੀਤ ਸਿੰਘ ਖਾਲਸਾ ਮੁੱਖ ਸੇਵਾਦਾਰ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਰਾਤ 12 ਕੀਰਤਨ ਤੇ ਫੁੱਲਾਂ ਦੀ ਵਰਖਾ ਨਾਲ ਨਵੇਂ ਸਾਲ ਨੂੰ ਜੀ ਆਇਆਂ ਆਖਿਆ ਗਿਆ। ਸਮਾਗਮ ’ਚ ਗੁਰਦੁਆਰਾ ਸਾਹਿਬ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਜਨ. ਸਕੱਤਰ ਕੰਵਲਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਨਪੁਰੀ, ਜੋਗਿੰਦਰ ਸਿੰਘ ਖਜ਼ਾਨਚੀ ,ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਹਰਜਿੰਦਰ ਸਿੰਘ ਲੈਂਡ ਲਾਰਡ, ਹਰਪਾਲ ਸਿੰਘ ਚੱਢਾ, ਹਰਦੀਪ ਸਿੰਘ ਮੱਲ੍ਹੀ, ਦਲਜੀਤ ਸਿੰਘ ਗਾਬਾ, ਨਰਿੰਦਰ ਸਿੰਘ, ਮਨਜਿੰਦਰ ਸਿੰਘ ਆਦਿ ਸੰਗਤਾਂ ਨੇ ਸ਼ਾਮਲ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸਮਾਪਤੀ ਕੀਤੀ। ਬਾਕਸ-- ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਨਵੇਂ ਸਾਲ ਦੀ ਅਰੰਭਤਾ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਤੇ ਗੁਰੂ ਦੀ ਅਸੀਸ ਪ੍ਰਾਪਤ ਕਰ ਕੇ ਕੀਤੀ ਗਈ। ਸਵੇਰ ਦੇ ਦੀਵਾਨ ’ਚ ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕੋਈ ਵੀ ਦਿਨ ਮਨਾਉਣੇ ਮੁਬਾਰਕ ਹਨ ਪਰ ਹਰ ਸਿੱਖ ਨੂੰ ਚੇਤ ਮਹੀਨੇ ਦੀ ਸੰਗਰਾਂਦ ਦੇ ਮੌਕੇ ਨਾਨਕਸ਼ਾਹੀ ਸੰਮਤ ਦੀ ਆਰੰਭਤਾ ਵੀ ਬੜੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਣੀ ਚਾਹੀਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਸੰਗਤ ਹਰ ਸਾਲ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਉਪਰਾਲੇ ਨਾਲ ਨਵੇਂ ਸਾਲ ਦੀ ਅਰੰਭਤਾ ਕੀਰਤਨ, ਕਥਾ ਤੇ ਗੁਰਮਤਿ ਵਿਚਾਰਾਂ ਦੀ ਛਹਿਬਰ ਨਾਲ ਗੁਰੂ ਦੀ ਅਸੀਸ ਪ੍ਰਾਪਤ ਕਰ ਕੇ ਕੀਤੀ ਜਾਂਦੀ ਹੈ। ਸੰਧਿਆ ਵੇਲੇ ਤੋਂ ਸਜਾਏ ਗਏ ਦੀਵਾਨ ’ਚ ਭਾਈ ਸੀਤਲ ਸਿੰਘ, ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ ਤੇ ਭਾਈ ਹਰਜਿੰਦਰ ਸਿੰਘ ਖਾਲਸਾ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਰਾਤ 12 ਵਜੇ ਜੈਕਾਰਿਆਂ ਦੀ ਗੂੰਜ ਨਾਲ ਸਮੂਹ ਸੰਗਤ ਨੇ ਬੀਤ ਗਏ ਸਾਲ ਨੂੰ ਅਲਵਿਦਾ ਤੇ ਨਵੇਂ ਸਾਲ 2026 ਨੂੰ ਖੁਸ਼-ਆਮਦੀਦ ਕਿਹਾ। ਸੁਸਾਇਟੀ ਦੇ ਮੁੱਖ ਸੇਵਾਦਾਰ ਮਹਿੰਦਰ ਸਿੰਘ ਲੱਕੀ ਬਵੇਜਾ, ਅਮਨਦੀਪ ਸਿੰਘ, ਅਵਨੀਤ ਸਿੰਘ ਪਾਰਸ, ਜਸ਼ਨ ਗੁੰਬਰ, ਜਸਵਿੰਦਰ ਸਿੰਘ ਵਿੱਕੀ, ਓਂਕਾਰ ਸਿੰਘ, ਹਰਵਿੰਦਰ ਸਿੰਘ ਭਿੰਦਾ, ਦਮਨਜੀਤ ਸਿੰਘ ਜੁਨੇਜਾ, ਰਮਨਦੀਪ ਸਿੰਘ ਭਾਟੀਆ ਆਦਿ ਨੌਜਵਾਨਾਂ ਨੇ ਸੰਗਤਾਂ ਦੀ ਹਰ ਤਰ੍ਹਾਂ ਸੇਵਾ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਦੀਵਾਨ ’ਚ ਪ੍ਰਧਾਨ ਗੁਰਕ੍ਰਿਪਾਲ ਸਿੰਘ, ਸੀਨੀ. ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਭੋਲਾ ਛਾਬੜਾ, ਗੁਰਮੀਤ ਸਿਘ, ਇੰਦਰਪਾਲ ਸਿੰਘ, ਜਗਜੀਤ ਸਿੰਘ, ਚਰਨਜੀਤ ਸਿੰਘ ਲੁਬਾਣਾ, ਅਕਾਲੀ ਰਛਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਬਿਸ਼ਨ ਸਿੰਘ, ਜਸਬੀਰ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਬਾਕਸ-- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ ਵਿਖੇ ਸਾਲ 2025 ਨੂੰ ਅਲਵਿਦਾ ਤੇ ਨਵੇਂ ਸਾਲ 2026 ਦੀ ਆਮਦ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ’ਚ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬ੍ਰਹਮਜੋਤ ਸਿੰਘ ਗੋਪਾਲ ਨਗਰ, ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਨੇ ਕਥਾ ਵਿਚਾਰਾਂ ਕੀਤੀਆਂ। ਸ੍ਰੀ ਸੁਖਮਨੀ ਸਾਹਿਬ ਇਸਤਰੀ ਸਤਿਸੰਗ ਸਭਾ ਤੇ ਸਮੂਹ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਸਮਾਗਮ ’ਚ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਪ੍ਰਭੂ ਸਿੰਘ, ਹਰਜਿੰਦਰ ਸਿੰਘ, ਠੇਕੇਦਾਰ ਮਨਜੀਤ ਸਿੰਘ ਬਿੰਦਰਾ, ਹਰਪਿੰਦਰ ਸਿੰਘ, ਹਰਪ੍ਰੀਤ ਸਿੰਘ ਛਾਬੜਾ, ਪ੍ਰਿਤਪਾਲ ਸਿੰਘ, ਕਮਲਜੀਤ ਕੌਰ, ਬਲਵਿੰਦਰ ਕੌਰ, ਗੁਰਿੰਦਰ ਕੌਰ ਗੁੰਬਰ, ਜਸਵਿੰਦਰ ਕੌਰ ਆਦਿ ਸੰਗਤਾਂ ਨੇ ਹਾਜ਼ਰੀ ਭਰੀ।