ਸ੍ਰੀ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ ਮਨਾਇਆ
ਸ਼ਰਧਾ ਸਹਿਤ ਮਨਾਇਆ ਗਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ
Publish Date: Thu, 30 Apr 2026 07:38 PM (IST)
Updated Date: Thu, 30 Apr 2026 07:40 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ’ਚ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਦੇ ਆਗਮਨ ਪੁਰਬ ਮਨਾਏ ਗਏ। ਹਜ਼ੂਰੀ ਰਾਗੀ ਜੱਥਿਆਂ ਵੱਲੋਂ ਕੀਰਤਨ ਅਤੇ ਕਥਾ ਦੇ ਪ੍ਰਵਾਹ ਉਪਰੰਤ ਬੀਬੀ ਨਵਦੀਪ ਕੌਰ ਦੇ ਰਾਗੀ ਜੱਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਤੇ ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਰਾਗੀ ਜੱਥਿਆਂ ਦਾ ਧੰਨਵਾਦ ਕੀਤਾ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਪਾਵਨ ਦਿਹਾੜੇ ਬਾਰੇ ਕਿਹਾ ਕਿ ਗੁਰੂ ਅਮਰਦਾਸ ਪਾਤਸ਼ਾਹ ਜੀ ਨੇ ਮਾਨਵਤਾ ਦੇ ਪਰਉਪਕਾਰ ਲਈ ਅਨੇਕਾਂ ਕਾਰਜ ਕੀਤੇ। ਸਤੀ ਪ੍ਰਥਾ ਨੂੰ ਖ਼ਤਮ ਕੀਤਾ ਅਤੇ ਸਿੱਖ ਪੰਥ ਵਿੱਚ "ਪਹਿਲੇ ਪੰਗਤ ਪਾਛੈ ਸੰਗਤ" ਦੀ ਪ੍ਰਥਾ ਨੂੰ ਪ੍ਰਚਲਤ ਕੀਤਾ। ਸ੍ਰੀ ਗੋਇੰਦਵਾਲ ਸਾਹਿਬ ’ਚ ਪਾਣੀ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਬਾਉਲੀ ਸਾਹਿਬ ਦੀ ਉਸਾਰੀ ਕਰਵਾਈ। ਅਨੰਦ ਸਾਹਿਬ ਤੇ ਹੋਰ ਅੰਮ੍ਰਿਤਮਈ ਬਾਣੀ ਦੇ ਰਚਨਾ ਕੀਤੀ। ਅਜਿਹੇ ਮਹਾਨ ਸਤਿਗੁਰੂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮਨਾਉਂਦਿਆਂ ਅਸੀਂ ਆਪਣੇ-ਆਪ ਨੂੰ ਵੱਡਭਾਗਾ ਮਹਿਸੂਸ ਕਰਦੇ ਹਾਂ। ਸਟੇਜ ਦੀ ਸੇਵਾ ਇੰਦਰਪਾਲ ਸਿੰਘ ਸਕੱਤਰ ਨੇ ਨਿਭਾਈ। ਬੇਅੰਤ ਸੰਗਤਾਂ ਨੇ ਹਾਜ਼ਰੀ ਭਰਦੇ ਹੋਏ ਕੀਰਤਨ ਦਾ ਅਨੰਦ ਮਾਣਿਆ।