ਕੱਲ੍ਹ ਤੋਂ ਮਨਾਇਆ ਜਾਵੇਗਾ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮੈਨੀਆ ਸਾਹਿਬ ਵਿਖੇ 8 ਜਨਵਰੀ ਤੋਂ
Publish Date: Tue, 06 Jan 2026 08:47 PM (IST)
Updated Date: Tue, 06 Jan 2026 08:50 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਮੈਨੀਆ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 8, 9 ਤੇ 10 ਜਨਵਰੀ ਨੂੰ ਸੰਤ ਬਾਬਾ ਜਰਨੈਲ ਸਿੰਘ ਦੀ ਅਗਵਾਈ ਹੇਠ, ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ 8 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ। 9 ਜਨਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ’ਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸ਼ਾਮਲ ਹੋਣਗੀਆਂ। ਉਨ੍ਹਾਂ ਦੱਸਿਆ ਕਿ 10 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥੇ, ਢਾਡੀ ਜਥੇ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਨਾਲ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਸੰਗਤਾਂ ਨੂੰ ਛਕਾਇਆ ਜਾਵੇਗਾ।