- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ

-ਅੰਮ੍ਰਿਤ ਸੰਚਾਰ 29 ਜੂਨ ਨੂੰ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਵਿੱਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ 21 ਜੂਨ ਤੋਂ 30 ਜੂਨ ਤੱਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸ਼ਾਨੋ-ਸ਼ੌਕਤ ਅਤੇ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ। ਗੁਰਦੁਆਰਾ ਸਾਹਿਬ ’ਚ ਸਥਿਤ ਭਾਈ ਗੁਰਦਾਸ ਹਾਲ ਵਿਖੇ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੇਵਾ ਸੁਸਾਇਟੀਆਂ ਦੀ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ 21 ਜੂਨ ਨੂੰ ਅਲੌਕਿਕ ਨਗਰ ਕੀਰਤਨ, 22 ਨੂੰ ਇਸਤਰੀ ਸਤਿਸੰਗ ਸਭਾ ਵਲੋਂ ਸਾਰਾ ਦਿਨ ਸਮਾਗਮ ਤੋਂ ਇਲਾਵਾ ਆਖ਼ਰੀ 4 ਦਿਨ ਵਿਸ਼ਾਲ ਪੱਧਰ ਤੇ ਦੀਵਾਨ ਸਜਾਏ ਜਾਣਗੇ। ਇਸ ’ਚ 27 ਜੂਨ ਨੂੰ ਰਾਤ ਢਾਡੀ ਦਰਬਾਰ, 28 ਰਾਤ ਨੂੰ ਕਵੀ ਦਰਬਾਰ, 29 ਰਾਤ ਨੂੰ ਕਥਾ ਦਰਬਾਰ ਅਤੇ 30 ਜੂਨ ਰਾਤ ਨੂੰ ਅਦੁੱਤੀ ਕੀਰਤਨ ਦਰਬਾਰ ਦੇ ਦੀਵਾਨ ਸਜਾਏ ਜਾਣਗੇ।
29 ਜੂਨ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਤੇ ਦੁਪਹਿਰ 2 ਵਜੇ ਤੱਕ ਭਾਰੀ ਦੀਵਾਨ ਸਜਾਏ ਜਾਣਗੇ। 30 ਜੂਨ ਨੂੰ ਅੰਮ੍ਰਿਤ ਵੇਲੇ ਸੰਗਤੀ ਰੂਪ ਵਿੱਚ ਸਹਿਜ ਪਾਠਾਂ ਦੇ ਭੋਗ ਉਪਰੰਤ ਥੜ੍ਹਾ ਸਾਹਿਬ ’ਚ ਕੀਰਤਨ ਸਮਾਗਮ ਅਤੇ ਦੁਪਹਿਰ 2.30 ਵਜੇ ਤੱਕ ਵਿਸ਼ਾਲ ਦੀਵਾਨ ਸਜਾਏ ਜਾਣਗੇ। ਬੇਅੰਤ ਸਿੰਘ ਸਰਹੱਦੀ ਨੇ ਸੁਝਾਅ ਪ੍ਰਬੰਧਕਾਂ ਨਾਲ ਸਾਂਝੇ ਕੀਤੇ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸਮੂਹ ਸਿੰਘ ਸਭਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਮੁਖੀ ਸੱਜਣਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸੰਗਤੀ ਰੂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਬੇਨਤੀ ਕੀਤੀ ਤਾਂ ਜੋ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਅਲੌਕਿਕ ਤੇ ਯਾਦਗਾਰੀ ਤੌਰ ’ਤੇ ਮਨਾਇਆ ਜਾ ਸਕੇ।
ਮੀਟਿੰਗ ’ਚ ਜੱਥੇਦਾਰ ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਟੋਨੀ, ਗੁਰਬਖਸ਼ ਸਿੰਘ ਜੁਨੇਜਾ, ਕੁਲਵਿੰਦਰ ਸਿੰਘ ਚੀਮਾ, ਪਰਮਜੀਤ ਸਿੰਘ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ, ਹਰਜੋਤ ਸਿੰਘ ਲੱਕੀ, ਮਲਕੀਤ ਸਿੰਘ ਮੁਲਤਾਨੀ ਨੇ ਸੰਬੋਧਨ ਕਰਦਿਆਂ ਆਪਣੇ ਵੱਡਮੁਲੇ ਵਿਚਾਰ ਰੱਖੇ। ਮੀਟਿੰਗ ’ਚ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ, ਗੁਰਮੀਤ ਸਿੰਘ ਜਨਰਲ ਸਕੱਤਰ, ਇੰਦਰਪਾਲ ਸਿੰਘ ਸਕੱਤਰ, ਜਗਜੀਤ ਸਿੰਘ ਖਜ਼ਾਨਚੀ, ਜੋਗਿੰਦਰ ਸਿੰਘ ਬਵੇਜਾ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਜਸਬੀਰ ਸਿੰਘ ਸੇਠੀ, ਗੁਰੂ ਹਰਿਗੋਬਿੰਦ ਨੌਜਵਾਨ ਸਭਾ ਵਲੋਂ ਲੱਕੀ ਬਵੇਜਾ, ਅਤੇ ਸਮੂਹ ਮੈਂਬਰ ਸਾਹਿਬਾਨ, ਰਵਿੰਦਰ ਸਿੰਘ, ਪ੍ਰਿਤਪਾਲ ਸਿੰਘ,ਹਰਬੰਸ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਪ੍ਰਹਿਲਾਦ ਸਿੰਘ, ਸੰਤ ਮਨਜੀਤ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਜਸਪ੍ਰੀਤ ਸਿੰਘ, ਡਾਕਟਰ ਪ੍ਰੀਤਮ ਸਿੰਘ ਦਲਜੀਤ ਸਿੰਘ ਆਦਿ ਹਾਜ਼ਰ ਹੋ ਕੇ ਆਪਣੇ ਵੱਡਮੁਲੇ ਸੁਝਾਅ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਸਾਂਝੇ ਕੀਤੇ। ਇਸ ਮੌਕੇ ’ਤੇ ਪ੍ਰਕਾਸ਼ ਗੁਰਪੁਰਬ ਦੇ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਜਾਰੀ ਕਰਦੇ ਹੋਏ ਸਾਰੇ ਪ੍ਰੋਗਰਾਮ ਦੀ ਸੂਚਨਾ ਸੰਗਤਾਂ ਨਾਲ ਸਾਂਝੀ ਕੀਤੀ ਗਈ।