- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ
ਐੱਸਜੀਟੀਬੀ ਪਬਲਿਕ ਸਕੂਲ, ਸਨੌਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ ਵਿਸ਼ੇਸ਼ ਸਵੇਰ ਦੀ ਸਭਾ ਰਾਹੀਂ ਮਨਾਇਆ ਗਿਆ। ਸਭਾ ਦੀ ਸ਼ੁਰੂਆਤ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਕੇ ਕੀਤੀ ਗਈ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਤੇ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਗੁਰੂ ਜੀ ਨੇ ਪਿਆਰ, ਬਰਾਬਰੀ, ਸ਼ਾਂਤੀ ਤੇ ਮਨੁੱਖਤਾ ਦਾ ਸਰਬ-ਸਾਂਝਾ ਸੰਦੇਸ਼ ਦਿੱਤਾ। ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਉਜਾਗਰ ਕਰਦਾ ਇਕ ਭਾਸ਼ਣ ਪੇਸ਼ ਕੀਤਾ ਗਿਆ, ਜਿਸ ’ਚ ਉਨ੍ਹਾਂ ਦੇ ਤਿੰਨ ਬੁਨਿਆਦੀ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੀ ਮਹੱਤਤਾ ਬਾਰੇ ਦੱਸਿਆ ਗਿਆ। ਪਵਿੱਤਰ ਮੂਲ ਮੰਤਰ ਤੇ ਜਪੁਜੀ ਸਾਹਿਬ ਦੀਆਂ ਪਹਿਲੀਆਂ ਪੰਜ ਪਉੜੀਆਂ ਦੇ ਪਾਠ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ। ਵਿਦਿਆਰਥੀਆਂ ਨੇ ਵੀ ਬਹੁਤ ਹੀ ਰਸਭਿੰਨਾ ਸ਼ਬਦ ਗਾਇਨ ਕੀਤਾ। ਸਭਾ ਦਾ ਇਕ ਵਿਸ਼ੇਸ਼ ਆਕਰਸ਼ਣ ਭਾਈ ਗੁਰਜਿੰਦਰ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਜਸਪ੍ਰੀਤ ਸਿੰਘ ਦੀ ਹਾਜ਼ਰੀ ਸੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ਬਾਰੇ ਕੀਮਤੀ ਵਿਚਾਰ ਸਾਂਝੇ ਕੀਤੇ ਤੇ ਇਸ ਉਪਰੰਤ ਇਕ ਭਗਤੀਮਈ ਸ਼ਬਦ ਗਾਇਨ ਕੀਤਾ। ਸਭਾ ਦੇ ਅੰਤ ’ਚ ਪ੍ਰਿੰਸੀਪਲ ਨਵਦੀਪ ਕੌਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਿਰਫ਼ ਯਾਦ ਕਰਨ ਲਈ ਨਹੀਂ, ਸਗੋਂ ਉਨ੍ਹਾਂ ਨੂੰ ਰੋਜ਼ਾਨਾ ਜੀਵਨ ’ਚ ਅਮਲ ’ਚ ਲਿਆਉਣਾ ਚਾਹੀਦਾ ਹੈ।