- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਸ ਸਕੂਲ ਉੱਗੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਡਿਪਸ ਸਕੂਲ, ਉੱਗੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ’ਚ ਸ਼ਬਦ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਵਿਦਿਆਰਥੀਆਂ ਵੱਲੋਂ ਸ਼ਰਧਾ ਪੂਰਵਕ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੇਵਾ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਲਈ ਚਾਹ ਦੀ ਸੇਵਾ ਕੀਤੀ ਗਈ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ 'ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ' ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਸਮਾਗਮ ਵਿਦਿਆਰਥੀਆਂ ’ਚ ਸੇਵਾ, ਨਿਮਰਤਾ, ਸਮਾਨਤਾ ਤੇ ਆਪਸੀ ਪਿਆਰ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੁੰਦਰ ਉਪਰਾਲਾ ਸਾਬਤ ਹੋਇਆ। ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਬੇਨਤੀ ਕੀਤੀ ਗਈ। ਸਕੂਲ ਪ੍ਰਿੰਸੀਪਲ ਜੋਤੀ ਥਾਪਰ ਨੇ ਗੁਰੂ ਮਹਾਰਾਜ ਅੱਗੇ ਅਰਦਾਸ ਬੇਨਤੀ ਕਰਦਿਆਂ ਸਕੂਲ ਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।