- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਪਏ ਭੋਗ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦਾ ਓਟ ਆਸਰਾ ਲੈਂਦੇ ਹੋਏ ਆਜ਼ਾਦ ਟੈਕਸੀ ਸਟੈਂਡ ਅੱਡਾ ਮੱਲ੍ਹੀਆਂ ਕਲਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਡਰਾਈਵਰ ਭਾਈਚਾਰੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਟੈਕਸੀ ਸਟੈਂਡ ਵਿਖੇ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਜਿਸ ਵਿੱਚ ਪੰਥਕ ਢਾਡੀ ਜਥਾ ਜਰਨੈਲ ਸਿੰਘ ਬੈਂਸ ਤੇ ਸਾਥੀਆਂ ਵੱਲੋਂ ਮਹਾਨ ਜਰਨੈਲ ਮਹਾਰਾਜਾ ਰਣਜੀਤ ਸਿੰਘ ਅਤੇ ਹੋਰ ਜਰਨੈਲਾਂ ਦੇ ਇਤਿਹਾਸ ਨੂੰ ਸੁਣਾ ਕੇ ਸੰਗਤਾਂ ਨੂੰ ਵਾਰਾਂ ਨਾਲ ਨਿਹਾਲ ਕੀਤਾ। ਗੁਰੂ ਦੇ ਵਜ਼ੀਰਾਂ ਵੱਲੋਂ ਗੁਰੂ ਮਹਾਰਾਜ ਅੱਗੇ ਡਰਾਈਵਰ ਭਾਈਚਾਰੇ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸਮੂਹ ਡਰਾਈਵਰ ਭਾਈਚਾਰਾ, ਅੱਡਾ ਮੱਲ੍ਹੀਆਂ ਕਲਾਂ ਦੇ ਸਮੂਹ ਦੁਕਾਨਦਾਰ ਤੇ ਬਾਹਰੋਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਦੇ ਲੰਗਰ ਸੰਗਤਾਂ ਵਿੱਚ ਅਤੁੱਟ ਵਰਤਾਏ ਗਏ। ਦਲਜੀਤ ਸਿੰਘ ਜੀਤਾ ਨੇ ਸਮੂਹ ਪੁੱਜੀਆਂ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।