- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਪੰਜਾਬ ਵਾਸੀਆਂ ਨੂੰ ਦੇ ਰਹੀ ਹੈ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ: ਤਰਸੇਮ ਰੁਪਾਣਾ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਪਿੰਡਾਂ, ਸ਼ਹਿਰਾਂ ਤੇ ਚੌਕਾਂ ’ਚ ਫਲੈਕਸਾਂ ਤੇ ਬੋਰਡਾਂ ਰਾਹੀਂ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਸਥਿਤੀ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਕੂਲ ਆਫ਼ ਐਮੀਨੈਂਸ ’ਚ ਵੀ ਪ੍ਰਿੰਸੀਪਲਾਂ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੇ ਮੁੱਦੇ ’ਤੇ ਸਵਾਲ ਉਠਾਉਂਦਿਆਂ ਤਰਸੇਮ ਰੁਪਾਣਾ ਨੇ ਪੁੱਛਿਆ ਕਿ ਸਿਖਲਾਈ ਲੈ ਕੇ ਪਰਤੇ ਪ੍ਰਿੰਸੀਪਲਾਂ ਨੂੰ ਕਿਹੜੇ-ਕਿਹੜੇ ਸਕੂਲਾਂ ’ਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ, ਵਿਦਿਆਰਥੀਆਂ ਨੂੰ ਦਸਤਾਵੇਜ਼ਾਂ ਜਾਂ ਹੋਰ ਕਾਗਜ਼ਾਂ ’ਤੇ ਪ੍ਰਿੰਸੀਪਲ ਦੇ ਦਸਤਖ਼ਤ ਕਰਵਾਉਣ ਲਈ 25 ਤੋਂ 30 ਕਿੱਲੋਮੀਟਰ ਤੱਕ ਦਾ ਸਫ਼ਰ ਕਰਨਾ ਪੈਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਸਕੂਲਾਂ ’ਚ ਅਧਿਆਪਕਾਂ ਤੇ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ।