ਸ੍ਰੀ ਦਸਮੇਸ਼ ਕਾਨਵੈਂਟ ਦੇ ਬੱਚਿਆਂ ਨੇ ਹਾਸਲ ਕੀਤਾ ਪਹਿਲਾ ਸਥਾਨ
ਸ਼੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਬੱਚਿਆਂ ਨੇ ਜ਼ਿਲ੍ਹੇ ’ਚ ਲਗਾਤਾਰ ਆਪਣੀ ਚੜ੍ਹਤ ਰੱਖੀ ਬਰਕਰਾਰ
Publish Date: Wed, 05 Nov 2025 08:50 PM (IST)
Updated Date: Wed, 05 Nov 2025 08:52 PM (IST)
ਮਨਜੀਤ ਮੱਕੜ/ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ ਦੇ ਖਿਡਾਰੀਆਂ ਨੇ ਆਪਣੀ ਚੜ੍ਹਤ ਬਰਕਰਾਰ ਰੱਖੀ। ਸਕੂਲ ਦੇ ਖਿਡਾਰੀਆਂ ਨੇ ਕੋਚ ਸੁਖਦੀਪ ਸਿੰਘ ਦੀ ਅਗਵਾਈ ’ਚ ਰੱਸਾਕਸ਼ੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀਆਂ ਟੀਮਾਂ ਨੇ 14 ਸਾਲ ਵਰਗ ਲੜਕੇ ਤੇ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 17 ਸਾਲ ਵਰਗ ’ਚ ਵੀ ਲੜਕੇ ਤੇ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਪੁੱਜਣ ’ਤੇ ਸਕੂਲ ਪ੍ਰਿੰਸੀਪਲ ਬਲਜਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਸੰਦੀਪ ਕੌਰ ਤੇ ਪ੍ਰਬੰਧਕ ਚਰਨਜੀਤ ਸਿੰਘ ਨੇ ਖਿਡਾਰੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਮੰਤਵ ਮਿਆਰੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨ ਹੈ, ਜਿਸ ਲਈ ਮਾਪੇ ਸਕੂਲ ਦਾ ਪੂਰਾ ਸਹਿਯੋਗ ਕਰ ਰਹੇ ਹਨ। ਇਸ ਮੌਕੇ ਬਲਜੀਤ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਗੁਰਜੀਤ ਕੌਰ, ਸੰਗੀਤਾ, ਮਾਨਸੀ, ਹਰਪ੍ਰੀਤ ਕੌਰ, ਪਲਵਿੰਦਰ ਕੌਰ ਤੇ ਹੋਰ ਹਾਜ਼ਰ ਸਨ।