ਸੇਵਾਮੁਕਤ ਸਬ-ਇੰਸਪੈਕਟਰ ਨਰ ਬਣੇ ਪ੍ਰਧਾਨ
ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੌਲਤਪੁਰ ਦੀ ਕਮੇਟੀ ਦੀ ਚੋਣ ਹੋਈ
Publish Date: Mon, 16 Mar 2026 06:25 PM (IST)
Updated Date: Mon, 16 Mar 2026 06:28 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੌਲਤਪੁਰ ਦੀ ਨਵੀਂ ਕਮੇਟੀ ਦਾ ਗਠਨ ਪਿੰਡ ਵਾਸੀਆਂ ਤੇ ਪੁਰਾਣੀ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਸਬ-ਇੰਸਪੈਕਟਰ ਮਨਜੀਤ ਰਾਮ ਨਰ ਨੂੰ ਪ੍ਰਧਾਨ, ਰਜਨੀਸ਼ ਕੁਮਾਰ ਨਰ ਨੂੰ ਮੀਤ ਪ੍ਰਧਾਨ ਸਰਬ ਸੰਮਤੀ ਨਾਲ ਚੁਣਿਆ ਗਿਆ। ਇਸ ਤੋਂ ਇਲਾਵਾ ਆਤਮਾ ਰਾਮ, ਸਤਨਾਮ, ਹੰਸਰਾਜ, ਕਰਨ ਵਰਿੰਦਰ ਪਾਲ, ਸੱਤ ਪਾਲ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਹਰਿੰਦਰ ਸਿੰਘ, ਗੁਰਨਾਮ ਸਿੰਘ ਤੇ ਰੂਪ ਲਾਲ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਨਜੀਤ ਰਾਮ ਨਰ, ਮੀਤ ਪ੍ਰਧਾਨ ਰਜਨੀਸ਼ ਕੁਮਾਰ ਨਰ ਤੇ ਸਮੂਹ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।