ਸ਼ੋਰ ਪ੍ਰਦੂਸ਼ਣ ਫੈਲਾਉਣ ਵਾਲਿਆਂ ’ਤੇ ਹੋਵੇ ਸਖ਼ਤੀ : ਫਿਲੌਰ
ਸ਼ੋਰ ਪ੍ਰਦੂਸ਼ਣ ਫਲਾਉਣ ਵਾਲਿਆਂ ’ਤੇ ਸਬੰਧਤ ਵਿਭਾਗ ਕਰੇ ਕਰਵਾਈ - ਜਰਨੈਲ ਫਿਲੌਰ
Publish Date: Sat, 28 Feb 2026 07:39 PM (IST)
Updated Date: Sat, 28 Feb 2026 07:40 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਮਾਰਚ ਤੇ ਅਪ੍ਰੈਲ ਦੇ ਮਹੀਨਿਆਂ ਦੌਰਾਨ ਸਕੂਲਾਂ ਤੇ ਕਾਲਜਾਂ ’ਚ ਵਿਦਿਆਰਥੀਆਂ ਦੇ ਇਮਤਿਹਾਨ ਹੋ ਰਹੇ ਹਨ, ਜਿਸ ਕਾਰਨ ਬੱਚੇ ਪੂਰੀ ਲਗਨ ਨਾਲ ਤਿਆਰੀ ’ਚ ਜੁਟੇ ਹੋਏ ਹਨ। ਇਸ ਦੌਰਾਨ ਸ਼ਹਿਰ ’ਚ ਵਧ ਰਹੇ ਸ਼ੋਰ ਪ੍ਰਦੂਸ਼ਣ ਕਾਰਨ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲੋਕ ਇਨਸਾਫ ਮੰਚ ਦੇ ਪ੍ਰਧਾਨ ਜਰਨੈਲ ਫਿਲੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਬਜ਼ੀ, ਕੱਪੜੇ ਤੇ ਹੋਰ ਸਾਮਾਨ ਵੇਚਣ ਵਾਲੇ ਫੜੀ ਵਾਲੇ ਗੱਡੀਆਂ ਤੇ ਜੁਗਾੜੂ ਮੋਟਰਸਾਈਕਲਾਂ ’ਤੇ ਉੱਚੀ ਆਵਾਜ਼ ’ਚ ਸਪੀਕਰ ਲਗਾ ਰਹੇ ਹਨ। ਇਸ ਤੋਂ ਇਲਾਵਾ ਵਿਆਹ ਸਮਾਗਮਾਂ ’ਚ ਰਾਤ 11 ਤੋਂ 12 ਵਜੇ ਤੱਕ ਡੀਜੇ ਚਲਾਏ ਜਾਂਦੇ ਹਨ, ਜਿਸ ਨਾਲ ਸ਼ੋਰ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਸ਼ੋਰ ਵਿਦਿਆਰਥੀਆਂ ਦੀ ਪੜ੍ਹਾਈ ਤੇ ਇਮਤਿਹਾਨ ਦੀ ਤਿਆਰੀ ’ਚ ਵੱਡੀ ਰੁਕਾਵਟ ਬਣਦਾ ਹੈ। ਜਰਨੈਲ ਫਿਲੌਰ ਨੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਜੋ ਲੋਕ ਸਪੀਕਰਾਂ ਰਾਹੀਂ ਸ਼ੋਰ ਪ੍ਰਦੂਸ਼ਣ ਫੈਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਂਤ ਮਾਹੌਲ ਮਿਲ ਸਕੇ।