ਅਵਤਾਰ ਰਾਣਾ, ਮੱਲੀਆਂ ਕਲਾਂ : ਸ਼ੋ੍ਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਸੂਬੇ ਅੰਦਰ ਅਗਲੀ ਸਰਕਾਰ ਦੀ ਨੀਂਹ ਰੱਖੇਗਾ। ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਨਕੋਦਰ ਦੇ ਪੈਲੇਸ ਵਿਖੇ ਹਲਕਾ ਨਕੋਦਰ ਦੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਵਿਚ ਹੋਏ ਗਠਜੋੜ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸੂਬਾ ਪ੍ਰਧਾਨ ਗੜ੍ਹੀ ਨੇ ਜਥੇਦਾਰ ਵਡਾਲਾ ਦੇ ਹੱਕ ਵਿਚ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਣ ਤੋਂ ਸਿਵਾ ਕੁਝ ਨਹੀਂ ਕੀਤਾ। ਚੋਣਾਂ ਵੇਲੇ ਸੂਬੇ ਦੇ ਲੋਕਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਕਾਂਗਰਸ ਸਰਕਾਰ ਪੂਰਾ ਨਹੀਂ ਕਰ ਸਕੀ ਜਿਸ ਕਰ ਕੇ ਸੂਬੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਲਕਾ ਨਕੋਦਰ ਦੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਬਸਪਾ ਗਠਜੋੜ ਸੂਬੇ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗਾ।

ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਗੁਰਮੇਲ ਚੁੰਬਰ, ਜਗਦੀਸ਼ ਸ਼ੇਰਪੁਰੀ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸਰਕਲ ਮਾਲੜੀ ਦੇ ਪ੍ਰਧਾਨ ਜਥੇਦਾਰ ਲਸ਼ਕਰ ਸਿੰਘ ਰਹੀਮਪੁਰ , ਸਰਕਲ ਮੱਲ੍ਹੀਆਂ ਕਲਾਂ ਦੇ ਪ੍ਰਧਾਨ ਹਰਭਜਨ ਸਿੰਘ ਹੁੰਦਲ, ਸੀਨੀਅਰ ਆਗੂ ਗੁਰਦੀਪ ਸਿੰਘ ਹੇਅਰ, ਸੀਨੀਅਰ ਆਗੂ ਮਨੋਹਰ ਬੈਂਸ ਹੇਰਾ, ਸੂਬਾ ਕੋਰ ਕਮੇਟੀ ਮੈਂਬਰ ਜੁਗਰਾਜ ਸਿੰਘ ਜੱਗੀ, ਸੁਖਵਿੰਦਰ ਸਿੰਘ ਸੋਖਾ ਮੱਲ੍ਹੀ ਸਾਬਕਾ ਸਰਪੰਚ, ਬੱਗਾ ਮੱਲ੍ਹੀ, ਨਿਰਮਲ ਸਿੰਘ ਮੱਲ੍ਹੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਬਲਕਾਰ ਸਿੰਘ ਚਮਦਲ, ਗੁਰਿੰਦਰ ਸਿੰਘ ਕਾਕਾ ਹੁੰਦਲ, ਹਰਿੰਦਰ ਸਿੰਘ ਸਰੀਹ, ਐੱਮਸੀ ਰਮੇਸ਼ ਸੋਂਧੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਦਿਤਿਆ ਭਟਾਰਾ, ਐਡਵੋਕੇਟ ਅਜੀਤ ਸਿੰਘ ਚੰਦੀ, ਸੁਰਜੀਤ ਸਿੰਘ ਕਲੇਰ, ਦਲਬੀਰ ਸਿੰਘ ਬੱਲ, ਹਰਮੇਲ ਸਿੰਘ ਖੀਵਾ ਆਦਿ ਸ਼ਾਮਲ ਹੋਏ।