- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਚੀਨ ਸ਼ਿਵਾਲਾ ਮੰਦਰ ਵਿਖੇ ਬਾਬਾ ਖਾਟੂ ਸ਼ਿਆਮ ਜੀ ਦਾ ਵਿਸ਼ਾਲ ਦਰਬਾਰ ਸਜਿਆ, ਰਹਿਤ ਰਾਜ ਭਗਤੀ ਗਰੁੱਪ ਨੇ

-ਡਾ. ਦਹੀਆ ਸਮੇਤ ਵੱਖ-ਵੱਖ ਰਾਜਨੀਤਕ ਆਗੂਆਂ ਨੇ ਭਰੀ ਹਾਜ਼ਰੀ
-ਜਲੰਧਰ ਦੇ ਭਜਨ ਗਾਇਕਾਂ ਨੇ ਕੀਤਾ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ
ਰੇਸ਼ਮ ਲਾਲ, ਪੰਜਾਬੀ ਜਾਗਰਣ, ਨੂਰਮਹਿਲ :
ਧਾਰਮਿਕ ਨਗਰੀ ਨਕੋਦਰ ਦੇ ਪ੍ਰਾਚੀਨ ਸ਼ਿਵਾਲਾ ਮੰਦਰ ਵਿਖੇ ਬਾਬਾ ਖਾਟੂ ਸ਼ਿਆਮ ਜੀ ਦਾ ਦਰਬਾਰ ਸਜਾਇਆ ਗਿਆ। ਸਮਾਗਮ ਦੌਰਾਨ ਜਲੰਧਰ ਤੋਂ ਪਹੁੰਚੇ ਪ੍ਰਸਿੱਧ ਭਜਨ ਗਾਇਕ ਰਹਿਤ ਰਾਜ ਭਗਤੀ ਗਰੁੱਪ ਵੱਲੋਂ ਆਪਣੀ ਸੁਰੀਲੀ ਆਵਾਜ਼ ਵਿੱਚ ਬਾਬਾ ਖਾਟੂ ਸ਼ਿਆਮ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸਮਾਗਮ ਵਿੱਚ ਡਾ. ਨਵਜੋਤ ਸਿੰਘ ਦਹੀਆ ਸਮੇਤ ਹੋਰ ਵੱਖ-ਵੱਖ ਰਾਜਨੀਤਕ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਬਾਬਾ ਖਾਟੂ ਸ਼ਿਆਮ ਜੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਧਾਰਮਿਕ ਸਮਾਗਮ ਸ੍ਰੀ 1008 ਮਹਾਮੰਡਲੇਸ਼ਵਰ ਮਹੰਤ ਸ੍ਰੀ ਰਾਮਚਰਨ ਦਾਸ ਮਹਾਰਾਜ ਜੀ, ਸ੍ਰੀ ਸ੍ਰੀ ਸ੍ਰੀ 1008 ਮਹਾਮੰਡਲੇਸ਼ਵਰ ਮਹੰਤ ਸ੍ਰੀ ਪਰਮੇਸ਼ਵਰ ਦਾਸ ਜੀ, ਮੌਨੀ ਬਾਬਾ ਜੀ ਅਤੇ ਭਗਵਾਨ ਸ਼ੰਕਰ ਜੀ ਦੇ ਅਪਾਰ ਆਸ਼ੀਰਵਾਦ ਨਾਲ ਅਤੇ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਨਵਦੀਪ ਅਰੋੜਾ, ਕਪਿਲ ਤਨੇਜਾ, ਨਵਦੀਪ, ਦੀਪਕ ਗੁਪਤਾ, ਪ੍ਰਦੀਪ ਖੁੰਬੀ, ਹਰੀਸ਼ ਸ਼ਰਮਾ, ਬਵਨ ਤੇ ਹੋਰ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਨੇ ਦੱਸਿਆ ਕਿ ਬਾਬਾ ਖਾਟੂ ਸ਼ਿਆਮ ਜੀ ਦੇ ਇਸ ਧਾਰਮਿਕ ਸਮਾਗਮ ਦਾ ਮੁੱਖ ਮਕਸਦ ਸੰਗਤ ਨੂੰ ਧਾਰਮਿਕ ਵਿਚਾਰਧਾਰਾ ਨਾਲ ਜੋੜਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।
ਸਮਾਗਮ ਦੌਰਾਨ ਰਹਿਤ ਰਾਜ ਭਗਤੀ ਗਰੁੱਪ ਵੱਲੋਂ ਪੇਸ਼ ਕੀਤੇ ਗਏ ਭਗਤੀ ਭਜਨਾਂ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਭਗਤੀਮਈ ਬਣਾ ਦਿੱਤਾ। ਮੰਦਰ ਦੇ ਵਿਹੜੇ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਕਮੇਟੀ ਮੈਂਬਰਾਂ ਨੇ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਸ਼ਹਿਰ ਨਿਵਾਸੀਆਂ, ਸੇਵਾਦਾਰਾਂ ਤੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ।