- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਆਬਾ ਕਾਲਜ ਵਿੱਚ ਅੱਜ ਦੇ ਸਮੇਂ ਬਾਰੇ ਨੌਜਵਾਨਾਂ ਦੇ ਵਿਚਾਰਾਂ 'ਤੇ ਚਰਚਾ ਕਰਵਾਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ, ਦੋਆਬਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੁਆਰਾ ਸਟੂਡੈਂਟ ਵੈਲਫੇਅਰ ਕਮੇਟੀ ਦੇ ਸੰਯੁਕਤ ਰੂਪ ਨਾਲ 'ਅੱਜ ਦੇ ਸਮੇਂ ਬਾਰੇ ਨੌਜਵਾਨਾਂ ਦੇ ਵਿਚਾਰ' 'ਤੇ ਚਰਚਾ ਦਾ ਅਯੋਜਨ ਕੀਤਾ ਗਿਆ। ਚੰਦਰ ਮੋਹਨ-ਸੀਨੀਅਰ ਪੱਤਰਕਾਰ ਅਤੇ ਪ੍ਰਧਾਨ ਆਰੀਆ ਸਿੱਖਿਆ ਮੰਡਲ ਅਤੇ ਪ੍ਰਬੰਧਕੀ ਕਮੇਟੀ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜਿਨ੍ਹਾਂ ਦਾ ਸਵਾਗਤ ਪ੍ਰਿੰ. ਡਾ. ਪ੍ਰਦੀਪ ਭੰਡਾਰੀ, ਡਾ. ਸਿਮਰਨ ਸਿੱਧੂ ਵਿਭਾਗਮੁੱਖੀ, ਪ੍ਰੋ. ਸੁਰਜੀਤ ਕੌਰ ਅਤੇ ਪ੍ਰੋ. ਸੋਨਿਆ ਕਾਲਰਾ, ਡਾ. ਪ੍ਰਿਯਾ ਚੋਪੜਾ, ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ । ਇਸ ਚਰਚਾ ਵਿੱਚ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਕਾਲੀਨ ਭਾਰਤ ਦੇ ਸੰਦਰਭ ਵਿੱਚ ਨੌਜਵਾਨਾਂ ਦੀਆਂ ਇੱਛਾਵਾਂ, ਚਿੰਤਾਵਾਂ ਅਤੇ ਦ੍ਰਿਸ਼ਟੀਕੋਣਾਂ 'ਤੇ ਖੁੱਲ੍ਹ ਕੇ ਚਰਚਾ ਕੀਤੀ। ਚੰਦਰ ਮੋਹਨ ਨੇ ਕਿਹਾ ਕਿ ਮੌਜੂਦਾ ਪੀੜ੍ਹੀ ਪਹਿਲਾਂ ਨਾਲੋਂ ਵਧੇਰੇ ਸਸ਼ਕਤ ਹੈ ਅਤੇ ਉਨ੍ਹਾਂ ਕੋਲ ਆਪਣੇ ਵਿਚਾਰ ਪ੍ਰਗਟ ਕਰਨ ਲਈ ਵਧੇਰੇ ਮੌਕੇ ਅਤੇ ਪਲੇਟਫਾਰਮ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਰਾਜਨੀਤਿਕ ਬਿਰਤਾਂਤਾਂ ਤੋਂ ਪਰੇ ਜਾਣਾ ਚਾਹੀਦਾ ਹੈ।
ਪ੍ਰਿੰ. ਡਾ. ਪ੍ਰਦੀਪ ਭੰਡਾਰੀ ਨੇ ਵਿਦਿਆਰਥੀਆਂ ਨੂੰ ਏਆਈ ਤੋਂ ਡਰਨ ਦੀ ਬਜਾਏ ਇਕ ਉਪਯੋਗੀ ਸਾਧਨ ਵਜੋਂ ਅਪਣਾਉਣ ਦੀ ਸਲਾਹੀ ਦਿੱਤੀ। ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਅੰਕੜੇ ਪੇਸ਼ ਕਰਕੇ ਇਸਦੀ ਤੁਲਨਾ ਦੂਜੇ ਰਾਜਾਂ ਨਾਲ ਕੀਤੀ। ਡਾ. ਸਿਮਰਨ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੀ ਮੋਬਾਈਲ ਫੋਨ 'ਤੇ ਵੱਧ ਰਹੀ ਨਿਰਭਰਤਾ ਅਤੇ ਕਿਤਾਬਾਂ ਅਤੇ ਪਾਠ-ਪੁਸਤਕਾਂ ਨਾਲ ਘਟਦਾ ਸੰਪਰਕ ਉਨ੍ਹਾਂ ਦੀ ਇਕਾਗਰਤਾ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਫੈਸਲਾ ਲੈਣ ਦੀ ਸਮਰੱਥਾ ਨੂੰ ਪ੍ਰਭਾਵਿਤ ਕਰ ਸਕਦਾ ਹੈ।