- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ 'ਤੇ ਪੰਜਾਬ

ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਅੱਜ ਅੱਪਰਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਤੀਰਥ ਰਾਜਪੁਰਾ ਨੇ ਕਿਹਾ ਕਿ ਬਸਪਾ ਵੱਲੋਂ ਬਾਮਸੇਫ, ਡੀਐੱਸ ਫੋਰ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਵਸ 'ਤੇ ਪੰਜਾਬ ਸੰਭਾਲੋ ਮੁਹਿੰਮ ਤਹਿਤ 'ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ' 9 ਅਕਤੂਬਰ ਨੂੰ ਸਵੇਰੇ 11 ਵਜੇ ਆਦਮਪੁਰ ਵਿਖੇ ਹੋ ਰਹੀ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ’ਚ ਪੰਜਾਬ ਹਿਤੈਸ਼ੀ ਲੋਕਾਂ ਨੂੰ ਸੈਂਕੜਿਆਂ ਤੇ ਵੱਡੀ ਗਿਣਤੀ ’ਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਵੱਲੋਂ ਦੂਸਰੀਆਂ ਵੱਖ-ਵੱਖ ਸਰਮਾਏਦਾਰ ਤੇ ਪੂੰਜੀਪਤੀਆਂ ਦੀਆਂ ਹਿਤੈਸ਼ੀ ਪਾਰਟੀਆਂ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਸਮਾਜ ਨੂੰ ਦਬਾਉਣ ਤੇ ਲੁੱਟ ਖਸੁੱਟ ਕਰਨ ਦੇ ਦਿਨ ਹੁਣ ਲੱਦ ਚੁੱਕੇ ਹਨ। ਇਸ ਲਈ ਸੂਝਵਾਨ ਪੰਜਾਬੀਆਂ ਨੂੰ ਸੈਂਕੜਿਆਂ ਦੀ ਗਿਣਤੀ ’ਚ 9 ਅਕਤੂਬਰ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਬਾਮਸੇਫ, ਡੀਐੱਸ ਫੋਰ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ 'ਤੇ ਪੰਜਾਬ ਸੰਭਾਲੋ ਮੁਹਿੰਮ ਤਹਿਤ 'ਬਦਹਾਲ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ' ਕੀਤੀ ਜਾ ਰਹੀ ਬਸਪਾ ਸਰਕਾਰ ਬਣਾਓ ਸੰਕਲਪ ਰੈਲੀ ’ਚ ਪਹੁੰਚ ਕੇ ਬਸਪਾ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ।