ਅਮਰਜੀਤ ਸਿੰਘ ਵੇਹਗਲ,ਜਲੰਧਰ: ਭਾਰਤ ਦੀ 75ਵੀਂ ਅਜ਼ਾਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਵਲੋਂ 85% ਤੋਂ ਵੀ ਵੱਧ ਕੁਰਬਾਨੀਆਂ ਦਿੱਤੀਆਂ ਗਈਆਂ ਸਨ। ਫਿਰ ਵੀ ਸਾਨੂੰ ਬੁਨਿਆਦੀ ਹੱਕਾਂ ਲਈ ਸੰਘਰਸ਼ ਕਰਨਾ ਪੈਂਦਾ ਹੈ। ਇਹ ਬੰਦੀ ਸਿੰਘ ਹੋਈਆਂ ਸਜ਼ਾਵਾਂ ਨੂੰ ਬੀਤੇ ਕਾਫੀ ਸਮੇਂ ਤੋਂ ਪੁਰੀਆਂ ਕਰ ਚੁੱਕੇ ਹਨ ਤੇ ਕਈ ਸਾਲਾਂ ਤੋਂ ਵੱਖ-ਵੱਖ ਸੂਬਿਆਂ ਦੀਆਂ ਜੇਲ੍ਹਾਂ ਵਿਚ ਨਜ਼ਰ ਬੰਦ ਹਨ। ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੰਘਾਂ ਨੂੰ ਰਿਹਾਅ ਨਾ ਕਰਕੇ ਸਿੱਖ ਕੌਮ ਨੂੰ ਭਾਰਤ ਅੰਦਰ ਬੇਗਾਨਿਆਂ ਵਾਲਾਂ ਅਹਿਸਾਸ ਕਰਵਾਇਆ ਜਾ ਰਿਹਾ ਹੈ।ਧਰਨਾ ਪ੍ਰਦਰਸ਼ਨ ਇਸ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।

Posted By: Sandip Kaur