- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨਾ ਅਤਿ ਨਿੰਦਣਯੋਗ - ਢੀਂਡਸਾ, ਗੁੰਬਰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਰਿਵਾਰ ਸਮੇਤ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ, ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ’ਚ ਇਕ ਸ਼ਰਧਾਲੂ ਸਿੱਖ ਵਜੋਂ ਨਤਮਸਤਕ ਹੋਣ ਉਪਰੰਤ ਉਨ੍ਹਾਂ ਉਪਰ ਹੋਏ ਜਾਨਲੇਵਾ ਹਮਲੇ ਦੀ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਜ਼ੋਰਦਾਰ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਹੋਇਆਂ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਗੁਰਪ੍ਰੀਤ ਸਿੰਘ ਰੰਧਾਵਾ, ਸੁਰਜੀਤ ਸਿੰਘ ਨੀਲਾਮਹਿਲ, ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ ਨੇ ਕਿਹਾ ਕਿ ਜਿਸ ਪਵਿੱਤਰ ਅਸਥਾਨ ਤੇ ਹਮੇਸ਼ਾ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ ਉਸ ਪਵਿੱਤਰ ਅਸਥਾਨ ਤੇ ਇਕ ਸ਼ਰਧਾਲੂ ਸਿੱਖ ਵਜੋਂ ਨਤਮਸਤਕ ਹੋਣ ਆਏ ਸਿੱਖ ਉਪਰ ਜਾਨਲੇਵਾ ਹਮਲਾ ਕਰਕੇ, ਅਜਿਹਾ ਵਰਤਾਰਾ ਕਰਨਾ ਅਤਿ ਨਿੰਦਣਯੋਗ ਹੈ। ਗੁਰੂ ਦੇ ਪਵਿੱਤਰ ਅਸਥਾਨ ’ਤੇ ਅਜਿਹੀ ਹਿੰਸਕ ਹਰਕਤਾਂ ਕਰਨ ਲਈ ਕੋਈ ਥਾਂ ਨਹੀਂ ਹੈ। ਧੰਨ ਧੰਨ ਦਸ਼ਮੇਸ਼ ਪਿਤਾ ਕਲਗੀਧਰ ਪਾਤਿਸ਼ਾਹ ਨੇ ਆਪਣੇ ਘਰ ਆਪਣੇ ਸਿੱਖ ਦੀ ਆਪ ਲਾਜ ਰੱਖੀ ਹੈ। ਇਨ੍ਹਾਂ ਆਗੂਆਂ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਘਿਨੌਣੀ ਹਰਕਤ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।