- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਦੇ ਸਾਥੀ ਮਹਾਨ ਦੇਸ਼ ਭਗਤ ਪੰਡਿਤ ਕਿਸ਼ੋਰੀ ਲਾਲ ਜੀ ਦੀ ਬਰਸੀ 11 ਨੂੰ ਮਨਾਹੀ ਜਾਵੇਗੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਭਾਰਤ ਦੀ ਜਨਵਾਦੀ ਨੌਜਵਾਨ ਸਭਾ ਡੀਬਾਈਐੱਫਆਈ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨਾਗੀ, ਸੂਬਾ ਸਕੱਤਰ ਸੁਖਦੀਪ ਸਿੰਘ ਗਰੇਵਾਲ ਸੂਬਾ ਖਜਾਨਚੀ ਸੋਨੂ ਗੁਪਤਾ, ਐੱਸਐੱਫਆਈ ਦੇ ਸੂਬਾ ਪ੍ਰਧਾਨ ਅਨੀਸ਼ਾ ਸਿਤਾਰ, ਸੂਬਾ ਜਨਰਲ ਸਕੱਤਰ ਜੀਵਨ ਸਿੰਘ ਵੱਲੋਂ ਮੀਟਿੰਗ ਬਾਅਦ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦੱਸਿਆ ਗਿਆ ਕਿ ਦੋਹਾਂ ਜਥੇਬੰਦੀਆਂ ਨੇ ਸਾਝੀ ਮੀਟਿੰਗ ਕਰ ਕੇ ਫੈਸਲਾ ਕੀਤਾ ਹੈ ਕਿ ਮਹਾਨ ਦੇਸ਼ ਭਗਤ ਤੇ ਸ਼ਹੀਦ ਭਗਤ ਸਿੰਘ ਦੇ ਨਜ਼ਦੀਕੀ ਸਾਥੀ ਨੌਜਵਾਨ ਭਾਰਤ ਸਭਾ ਦੇ ਮੋਢੀ ਆਗੂਆਂ ਵਿਚੋਂ ਇਕ ਪੰਡਿਤ ਕਿਸ਼ੋਰੀ ਲਾਲ ਜੀ ਦੀ 36ਵੀਂ ਬਰਸੀ 11 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਨਕਲਾਬੀ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵਿਦਿਆਰਥੀਆਂ, ਨੌਜਵਾਨਾਂ ਤੇ ਹੋਰ ਪ੍ਰਗਤੀਸ਼ੀਲ ਲੋਕਾਂ ਦਾ ਵਿਸ਼ਾਲ ਇਕੱਠ ਕਰ ਕੇ ਦੇਸ਼ ਦੁਨੀਆਂ ਦੇ ਕੇਂਦਰੀ ਆਗੂਆਂ ਤੋਂ ਇਲਾਵਾ ਸੂਬਾਈ ਆਗੂ ਵਿਚਾਰ ਚਰਚਾ ਕਰ ਕੇ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਸੰਘਰਸ਼ ਨੂੰ ਨਵੀਂ ਦਿਸ਼ਾ ਦੇਣਗੇ। ਅਖੀਰ ’ਚ ਉਕਤ ਆਗੂਆਂ ਨੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਇਸ ਪ੍ਰੋਗਰਾਮ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।