- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰੋ ਪਿੰਡ ਦੀਆਂ ਸੰਗਤਾਂ ਨੇ ਧਾਰਮਿਕ ਸਮਾਗਮ ਕਰਵਾਇਆ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਮੋਰੋ ਦੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਸਮੂਹ ਸੰਗਤਾਂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ, ਸ੍ਰੀ ਅਖੰਡ ਪਾਠ ਸਾਹਿਬ, ਸੱਤ ਸਹਿਜ ਪਾਠਾਂ ਦੇ ਭੋਗ ਉਪਰੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਰਸ ਭਿੰਨੀ ਗੁਰਬਾਣੀ ਨਾਲ ਜੋੜਿਆ ਤੇ ਬੀਬੀਆਂ ਨੇ ਸਹਿਜ ਪਾਠ ਸਾਹਿਬ ਉਪਰੰਤ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਮਲਕੀਤ ਸਿੰਘ ਪ੍ਰਧਾਨ, ਬਲਦੇਵ ਸਿੰਘ ਬਲਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਅੱਜ ਲੋੜ ਹੈ ਮਹਾਂਪੁਰਸ਼ਾਂ ’ਤੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਸੇਵੀ ਉਪਰਾਲੇ ਕਰੀਏ। ਇਸ ਮੌਕੇ ਕੁਲਵੰਤ ਸਿੰਘ, ਰਜਿੰਦਰ ਕੁਮਾਰ, ਲਖਬੀਰ ਸਿੰਘ, ਰਾਮ ਲਾਲ, ਬਖਸ਼ੀਸ਼ ਸਿੰਘ, ਜਸਵੰਤ ਸਿੰਘ ਤੇ ਸਮੂਹ ਸੰਗਤਾਂ ਭਾਰੀ ਗਿਣਤੀ ’ਚ ਸ਼ਾਮਲ ਸਨ।