ਅੰਦਰਲੀਆਂ ਬੁਰਾਈਆਂ ਨੂੰ ਖ਼ਤਨ ਕਰਨ ਦਾ ਸੰਕਲਪ ਲੈਣਾ ਚਾਹੀਦੈ : ਲੋਹਟੀਆ ਧੂੰ ਧੂੰ ਜੱਲ ਉੱਠੇ ਮੇਘਨਾਥ, ਰਾਵਣ ਤੇ ਕੁੰਭਕਰਣ ਦੇ ਪੁਤਲੇ
Publish Date: Wed, 21 Oct 2026 12:00 AM (IST)
Updated Date: Tue, 20 Oct 2026 09:36 PM (IST)
-ਗੁਰਾਇਆ ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਸ਼੍ਰੀ ਰਾਮ ਮੰਦਿਰ ਰਿਸ਼ੀ ਕੁਟਿਆ ਦੇ ਗੱਦੀ ਨਸ਼ੀਨ ਸ਼੍ਰੀ ਸ਼੍ਰੀ 1008 ਮਹੰਤ ਸ਼੍ਰੀ ਵਾਸੂਦੇਵ ਦਾਸ ਬਿਆਸ ਜੀ ਮਹਾਰਾਜ ਜੀ ਦੀ ਅਗੁਵਾਈ ਹੇਠ ਸ਼੍ਰੀ ਰਾਮ ਮੰਦਿਰ ਰਿਸ਼ੀ ਕੁਟਿਆ ਰਾਮ ਲੀਲਾ ਦੁਸਹਿਰਾ ਸਮਿਤੀ ਗੁਰਾਇਆ ਵੱਲੋਂ ਦੁਸਹਿਰੇ ਦਾ ਤਿਉਹਾਰ ਵੱਲੋਂ ਸਰਕਾਰੀ ਸਰਗੁੰਦੀ ਰੋਡ ਗੁਰਾਇਆ ਵਿਖੇ ਮਨਾਇਆ ਗਿਆ। ਇਸ ਮੌਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਜੀਵਨੀ ਨਾਲ ਸਬੰਧਤ ਬਹੁਤ ਹੀ ਸੁੰਦਰ ਢੰਗ ਨਾਲ ਸਜਾਈਆਂ ਗਈਆਂ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਹਲਕਾ ਫਿਲੌਰ ਦੇ ਸਾਭਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਸ਼ਮੂਲੀਅਤ ਕਰਦੇ ਹੋਏ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਹਰ ਸਾਲ ਰਾਵਣ ਦੇ ਪੁਤਲੇ ਤਾਂ ਸਾੜਦੇ ਹਾਂ ਪਰ ਸਾਨੂੰ ਆਪਣੇ ਅੰਦਰ ਛੁਪੇ ਲੋਭ, ਮੋਹ, ਅਹੰਕਾਰ, ਕਾਮ ਤੇ ਭ੍ਰਿਸ਼ਟਾਚਾਰ ਵਰਗੇ ਬੁਰਾਈਆਂ ਦੇ ਰੂਪ ’ਚ ਮੌਜੂਦ ਰਾਵਣ ਨੂੰ ਵੀ ਖ਼ਤਮ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਹਲਕੇ ਦੇ ਨਿਵਾਸੀਆਂ ਨੂੰ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪੁੱਜ ਕੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮਿਤੀ ਦੇ ਸੇਵਾਦਾਰਾਂ ਵੱਲੋਂ ਸਮਾਗਮ ’ਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਪੱਤਰਕਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਰਾਉਡ ’ਚ ਰਾਮ ਜੀ ਦੀ ਸੇਨਾ ਤੇ ਰਾਵਣ, ਕੁੰਭਕਰਨ ਤੇ ਮੇਘਨਾਦ ਵਿਚਕਾਰ ਯੁੱਧ ਕਰਵਾਇਆ ਗਿਆ ਦੇ ਉਪਰੰਤ ਪੁਤਲਿਆਂ ਨੂੰ ਅਗਨੀ ਭੇਟ ਕੀਤਾ। ਇਸ ਮੌਕੇ ਸਮਿਤੀ ਦੇ ਸੇਵਾਦਾਰਾਂ ਪ੍ਰਮੋਦ ਕੋਸ਼ਲ, ਸਤੀਸ਼ ਕੋਰਪਾਲ ਤੇ ਪਵਨ ਸ਼ਰਮਾ ਵੱਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ।