- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਹਲਕਾ ਸ਼ਾਹਕੋਟ ’ਚ ਸਿਆਸੀ ਸਰਗਰਮੀਆਂ ਦਰਮਿਆਨ ਪਿੰਡ ਬਘੇਲਾ ਦੀ ਸਮੁੱਚੀ ਪੰਚਾਇਤ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਜਲਾਲਪੁਰ ਨੇ ਪੰਚਾਇਤ ਦੇ ਮੈਂਬਰਾਂ ਦਾ ਪਾਰਟੀ ’ਚ ਸਵਾਗਤ ਕੀਤਾ। ਇਸ ਮੌਕੇ ਪਾਲਾ ਜਲਾਲਪੁਰ ਨੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੀ ਸਿਆਸਤ ਨੂੰ ਧੜੇਬੰਦੀ ਅਤੇ ਲੋਕਾਂ ’ਤੇ ਦਬਾਅ ਬਣਾਉਣ ਵਾਲੀ ਰਾਜਨੀਤੀ ਕਰਾਰ ਦਿੱਤਾ। ਲੋਕ ਹੁਣ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੰਦੇ ਹਨ ਅਤੇ ਸਿਆਸੀ ਆਗੂਆਂ ਨੂੰ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣਾ ਚਾਹੀਦਾ ਹੈ। ਅਖ਼ਬਾਰਾਂ ਦੀਆਂ ਸੁਰਖੀਆਂ ਬਟੋਰਨ ਨਾਲ ਲੋਕਾਂ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਅਤੇ ਪਾਰਟੀ ਵਰਕਰ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਤੇ ਇਲਾਕੇ ’ਚ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਪਾਲਾ ਜਲਾਲਪੁਰ ਨੇ ਕਿਹਾ ਕਿ ‘ਆਪ’ ਲੋਕਾਂ ਦੀ ਸੇਵਾ ਅਤੇ ਵਿਕਾਸ ਦੀ ਰਾਜਨੀਤੀ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਿੰਡ ਬਘੇਲਾ ਦੀ ਪੰਚਾਇਤ ਦਾ ਸਵਾਗਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।