- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਕੈਂਟ ਦੁਸਹਿਰਾ ਗਰਾਊਂਡ ਵਿਖੇ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

-ਵੱਖ-ਵੱਖ ਸਿਆਸੀ ਤੇ ਸਮਾਜਿਕ ਆਗੂਆਂ ਨੇ ਕੀਤੀ ਸ਼ਿਰਕਤ
-ਇੱਕੋ ਮੰਚ 'ਤੇ ਬੈਠੇ ਨਜ਼ਰ ਆਏ ਅਸ਼ੋਕ ਮਿੱਤਲ ਤੇ ਪਰਗਟ ਸਿੰਘ
ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਜਲੰਧਰ ਕੈਂਟ ’ਚ ਦੁਸਹਿਰਾ ਗਰਾਊਂਡ ਵਿਖੇ ਇਸ ਵਾਰ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। । ਇਸ ਸ਼ੁਭ ਮੌਕੇ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਤੇ ਸਮਾਜਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਤੇ ਸਾਂਝੇ ਤੌਰ 'ਤੇ ਲੋਕਾਂ ਨੂੰ ਵਧਾਈ ਦਿੱਤੀ। ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਸ਼ਿਰਕਤ ਕੀਤੀ ਤੇ ਲੋਕਾਂ ਨਾਲ ਦੁਸਹਿਰੇ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਤਿਉਹਾਰ ਦੇ ਇਤਿਹਾਸਕ ਤੇ ਸਮਾਜਿਕ ਮਹੱਤਵ 'ਤੇ ਚਾਨਣਾ ਪਾਇਆ। ਸਮਾਗਮ ’ਚ ਆਮ ਆਦਮੀ ਪਾਰਟੀ ਵੱਲੋਂ ਨਵ-ਨਿਯੁਕਤ ਜਲੰਧਰ ਕੈਂਟ ਹਲਕਾ ਇੰਚਾਰਜ ਦੀਪਕ ਬਾਲੀ ਤੇ ਸਾਬਕਾ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਵੀ ਸ਼ਿਰਕਤ ਕੀਤੀ ਤੇ ਆਏ ਇਲਾਕਾ ਨਿਵਾਸੀਆਂ ਬਦੀ 'ਤੇ ਨੇਕੀ ਦੀ ਜਿੱਤਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਰਨਲ ਸਕੱਤਰ ਤੇ ਹਲਕਾ ਜਲੰਧਰ ਕੈਂਟ ਦੇ ਹਰਜਾਪ ਸਿੰਘ ਸੰਘਾ ਨੇ ਵੀ ਹਾਜ਼ਰੀ ਲਗਵਾਈ। ਵੱਖ-ਵੱਖ ਸਿਆਸੀ ਸੋਚ ਦੇ ਬਾਵਜੂਦ ਸਾਰੇ ਆਗੂਆਂ ਨੇ ਇਕੋ ਮੰਚ 'ਤੇ ਇਕੱਠੇ ਹੋ ਕੇ ਇਸ ਤਿਉਹਾਰ ਨੂੰ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ ਵਜੋਂ ਮਨਾਇਆ। ਇਸ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ’ਚ ਭਾਜਪਾ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ, ਕਾਕੂ ਆਹਲੂਵਾਲੀਆ, ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸਟੇਟ ਜੁਆਇੰਟ ਸੈਕਟਰੀ ਜੋਰਜ ਸਾਗਰ, ਮੰਗਲ ਸਿੰਘ ਬਾਸੀ ਤੇ ਜਲੰਧਰ ਕੈਂਟ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਕੁਮਾਰ ਸੰਜੀਵ ਵੀ ਇਸ ਮੌਕੇ ਮੌਜੂਦ ਸਨ। ਉਨ੍ਹਾਂ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸਭ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਦੁਸਹਿਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਆਏ ਹੋਏ ਸਾਰੇ ਮੁੱਖ ਮਹਿਮਾਨਾਂ ਤੇ ਸਿਆਸੀ ਆਗੂਆਂ ਨੂੰ ਜੀ ਆਇਆਂ ਆਖਿਆ ਗਿਆ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਭਗਵਾਨ ਸ੍ਰੀ ਰਾਮ ਦੇ ਜੀਵਨ 'ਤੇ ਅਧਾਰਿਤ ਰਾਮਲੀਲਾ ਦੇ ਪ੍ਰਸੰਗ ਪੇਸ਼ ਕੀਤੇ ਗਏ। ਸ਼ਾਮ ਦੇ ਸਮੇਂ ਜਿਉਂ ਹੀ ਅਗਨਬਾਣ ਚਲਾ ਕੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ ਗਿਆ ਤਾਂ ਪੂਰਾ ਗਰਾਊਂਡ 'ਜੈ ਸ੍ਰੀ ਰਾਮ' ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਪ੍ਰਬੰਧਕਾਂ ਵੱਲੋਂ ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਦੇ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਸਨ।
---
ਇਕੋ ਮੰਚ 'ਤੇ ਨਾਲ-ਨਾਲ ਬੈਠੇ ਨਜ਼ਰ ਆਏ ਮਿੱਤਲ ਤੇ ਪਰਗਟ ਸਿੰਘ
ਜਲੰਧਰ ਕੈਂਟ ਦੁਸਹਿਰ ਗਰਾਊਂਡ ’ਚ ਮਨਾਏ ਗਏ ਦੁਸਹਿਰਾ ਦੇ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਨਵ-ਨਿਯੁਕਤ ਪ੍ਰਧਾਨ ਤੇ ਹਲਕਾ ਵਿਧਾਇਕ ਪਰਗਟ ਸਿੰਘ ਤੇ ਭਾਜਪਾ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਇਕੋ ਮੰਚ 'ਤੇ ਦੋਵੇਂ ਆਗੂ ਇਕ-ਦੂਜੇ ਦੇ ਬਿਲਕੁਲ ਨਜ਼ਦੀਕ ਬੈਠੇ ਦਿਖਾਈ ਦਿੱਤੇ। ਦੋਵਾਂ ਆਗੂਆਂ ਨੇ ਇਕ-ਦੂਜੇ ਨਾਲ ਭੇਟ ਜ਼ਰੂਰ ਕੀਤੀ ਪਰ ਇਸ ਤੋਂ ਇਲਾਵਾ ਮੰਚ 'ਤੇ ਕੋਈ ਵਿਚਾਰ ਚਰਚਾ ਨਹੀਂ ਕੀਤੀ। ਇਸ ਮੌਜੂਦਗੀ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸਾਂਝੀ ਭਾਈਵਾਲਤਾ ਦਾ ਸੰਦੇਸ਼ ਜ਼ਰੂਰ ਦਿੱਤਾ ਹੈ।