ਪਿ੍ਰਤਪਾਲ ਸਿੰਘ, ਸ਼ਾਹਕੋਟ

2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਪਾਰਟੀ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਐੱਸਸੀ ਵਿਦਿਆਰਥੀਆਂ ਦੇ ਵਜ਼ੀਫੇ 'ਚ ਕੀਤੇ ਘੁਟਾਲੇ ਦੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਕੈਪਟਨ ਤੇ ਉਨ੍ਹਾਂ ਦੇ ਮੰਤਰੀਆਂ ਨੇ ਸੱਤਾ 'ਚ ਆ ਕੇ ਐੱਸਸੀ ਵਿਦਿਆਰਥੀਆਂ ਦੇ ਵਜ਼ੀਫੇ ਦੀ ਰਕਮ ਹੋਰਨਾਂ ਕੰਮਾਂ 'ਤੇ ਖਰਚ ਕਰ ਕੇ ਖੁਦ ਹੀ ਇਕ ਵੱਡਾ ਘੁਟਾਲਾ ਕੀਤਾ ਹੈ, ਜਿਸ ਕਾਰਨ ਅੱਜ ਪੰਜਾਬ 'ਚ ਦੋ ਲੱਖ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਖਤਰੇ 'ਚ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਲਕਾਰ ਸਿੰਘ ਚੱਠਾ ਨੇ ਆਪਣੇ ਸਾਥੀਆਂ ਸਮੇਤ ਕੈਪਟਨ ਸਰਕਾਰ ਖ਼ਿਲਾਫ਼ ਜਲੰਧਰ ਵਿਖੇ ਦਿੱਤੇ ਧਰਨੇ 'ਚ ਸ਼ਾਮਲ ਹੋਣ ਤੋਂ ਪਹਿਲਾਂ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਘੁਟਾਲਾ ਕਰ ਕੇ ਵਜ਼ੀਫੇ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਪ੍ਰਰਾਈਵੇਟ ਕਾਲਜਾਂ ਵੱਲੋਂ ਲਗਪਗ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲਏ ਗਏ ਹਨ। ਵਜ਼ੀਫਾ ਰਕਮ ਨਾ ਮਿਲਣ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਭਵਿੱਖ 'ਤੇ ਸਵਾਲੀਆਂ ਨਿਸ਼ਾਨ ਲੱਗ ਚੁੱਕਾ ਹੈ। ਇਹ ਵਿਦਿਆਰਥੀ ਆਪਣੀ ਡਿਗਰੀ ਪ੍ਰਰਾਪਤ ਕਰਨ ਤੋਂ ਇਸੇ ਲਈ ਵਾਂਝੇ ਰਹਿ ਗਏ ਕਿ ਉਹ ਦਲਿਤ ਵਰਗ ਨਾਲ ਸਬੰਧ ਰੱਖਦੇ ਹਨ। ਚੱਠਾ ਨੇ ਕਿਹਾ ਕਿ ਐੱਸਸੀ ਵਰਗ ਦੇ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਰਾਪਤੀ ਦਾ ਹੱਕ ਖੋਹਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੇਕਰ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢੇਗੀ। ਇਸ ਮੌਕੇ ਸਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ, ਬਲਵੀਰ ਸਿੰਘ ਢੰਡੋਵਾਲ ਬਲਾਕ ਪ੍ਰਧਾਨ, ਐੱਸਸੀ ਵਿੰਗ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਸਿੰਘਪੁਰ, ਬਲਜੀਤ ਸਿੰਘ, ਰਮਨ ਕੁਮਾਰ, ਅਮਨਦੀਪ, ਸੰਨੀ, ਬਲਵਿੰਦਰ, ਦਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।