ਲੰਬੜਦਾਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਸੰਜੀਦਾ ਨਹੀਂ : ਮੁੰਧ/ਹੇਅਰ
ਸਰਕਾਰ ਲੰਬੜਦਾਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸੰਜੀਦਾ ਨਹੀਂ--ਮੁਧ , ਹੇਅਰ।
Publish Date: Sat, 25 Jul 2026 06:49 PM (IST)
Updated Date: Sat, 25 Jul 2026 06:49 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਦੇ ਹਜ਼ਾਰਾਂ ਲੰਬੜਦਾਰ ਰੋਜ਼ਾਨਾ ਕਰੋੜਾਂ ਰੁਪਏ ਦਾ ਮਾਲੀਆ ਇਕੱਠਾ ਕਰਵਾਉਣ ਲਈ ਸਰਕਾਰ ਦੀ ਮਦਦ ਕਰਦੇ ਹਨ ਪਰੰਤੂ ਸਰਕਾਰ ਲੰਬਰਦਾਰਾਂ ਦੀਆਂ ਪਿਛਲੇ ਕਈ ਦਹਾਕਿਆਂ ਤੋਂ ਲਟਕਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪੂਰੀਆਂ ਕਰਨ ਲਈ ਸੰਜੀਦਾ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੂਬਾ ਮੀਤ ਪ੍ਰਧਾਨ ਹਰਕਵਲ ਸਿੰਘ ਮੁਧ ਤੇ ਤਹਿਸੀਲ ਪ੍ਰਧਾਨ ਨਕੋਦਰ ਸੁਰਜੀਤ ਸਿੰਘ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਸਾਂਝਾ ਕੀਤਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਤੁਰੰਤ ਪੂਰੀਆਂ ਨਾ ਕੀਤੀਆਂ ਤਾਂ ਸਟੇਟ ਬਾਡੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਸਰਕਾਰ ਦੇ ਵਿਰੁੱਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜਕੁਮਾਰ ਮੈਹਮੀ, ਬਲਜੀਤ ਸਿੰਘ ਲਿੱਤਰਾ, ਜੁਗਰਾਜ ਸਿੰਘ, ਮੱਖਣ ਸਿੰਘ, ਸੁਖਦੇਵ ਸਿੰਘ, ਦਲਵੀਰ ਸਿੰਘ, ਰੋਸ਼ਨ ਸਿੰਘ, ਜਗਦੀਸ਼ ਸਿੰਘ, ਰਤਨ ਰਾਏ, ਵਿਨੇ ਕੁਮਾਰ ਤੇ ਹੋਰ ਲੰਬਰਦਾਰ ਵੀ ਹਾਜ਼ਰ ਸਨ।