ਮਾਨ ਸਰਕਾਰ ਔਰਤਾਂ ਦੇ ਖਾਤਿਆਂ ’ਚ 48 ਹਜ਼ਾਰ ਰੁਪਏ ਪਾ ਕੇ ਆਪਣਾ ਵਾਅਦਾ ਪੂਰਾ ਕਰੇ : ਸੰਧੂ
ਮਾਨ ਸਰਕਾਰ ਔਰਤਾਂ ਦੇ ਖਾਤਿਆਂ ’ਚ 48 ਹਜ਼ਾਰ ਰੁਪਏ ਪਾ ਕੇ ਆਪਣਾ ਵਾਅਦਾ ਪੂਰਾ ਕਰੇ: ਸੰਧੂ
Publish Date: Sun, 08 Mar 2026 06:37 PM (IST)
Updated Date: Mon, 09 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਬਜਟ ਪੇਸ਼ ਕੀਤਾ ਗਿਆ, ਜਿਸ ਤੋਂ ਔਰਤਾਂ ਨੂੰ ਉਮੀਦ ਸੀ ਕਿ ਸਰਕਾਰ ਵੱਲੋਂ ਵਾਅਦੇ ਮੁਤਾਬਕ ਉਨ੍ਹਾਂ ਦੇ ਖਾਤਿਆਂ ’ਚ 1000 ਰੁਪਏ ਜਮ੍ਹਾਂ ਕਰਵਾਏ ਜਾਣਗੇ। ਪਰ ਇਹ ਰਕਮ ਨਾ ਆਉਣ ਕਾਰਨ ਔਰਤਾਂ ’ਚ ਨਿਰਾਸ਼ਾ ਦੇਖਣ ਨੂੰ ਮਿਲੀ ਹੈ। ਇਹ ਗੱਲ ਹਲਕਾ ਫਿਲੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸੰਧੂ ਨੇ ਕਹੀ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੂੰ ਔਰਤਾਂ ਨਾਲ ਕੀਤਾ ਆਪਣਾ ਚੋਣ ਵਾਅਦਾ ਪੂਰਾ ਕਰਨਾ ਹੈ ਤਾਂ ਉਨਾਂ ਦੇ ਖਾਤਿਆਂ ’ਚ ਬਣਦਾ ਬਕਾਇਆ ਪੈਸਾ ਜਮ੍ਹਾਂ ਕਰਵਾਇਆ ਜਾਵੇ। ਸੰਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਹੁਣ ਤੱਕ ਬਣਦੀ ਰਕਮ ਲਗਭਗ 48 ਹਜ਼ਾਰ ਰੁਪਏ ਬਣਦੀ ਹੈ। ਇਸ ਲਈ ਸਰਕਾਰ ਨੂੰ ਇਹ ਪੂਰੀ ਰਕਮ ਔਰਤਾਂ ਦੇ ਖਾਤਿਆਂ ’ਚ ਪਾ ਕੇ ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵੀ ਕਹਿ ਰਹੀਆਂ ਹਨ ਕਿ ਜਦੋਂ ਤੱਕ ਪਿਛਲਾ ਬਕਾਇਆ ਨਹੀਂ ਮਿਲਦਾ, ਤਦ ਤੱਕ ਉਹ ਸਰਕਾਰ ਦੇ ਦਾਅਵਿਆਂ ਨੂੰ ਸਵੀਕਾਰ ਨਹੀਂ ਕਰਨਗੀਆਂ।