ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰੇ ਸਰਕਾਰ : ਸਮਰਾ
ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਕਰੇ ਨਹੀਂ ਤਾਂ ਚੋਣਾਂ ’ਚ ਖਮਿਆਜਾ ਭੁਗਤਣ ਲਈ ਤਿਆਰ ਰਹੇ - ਸਮਰਾ
Publish Date: Fri, 06 Feb 2026 09:01 PM (IST)
Updated Date: Fri, 06 Feb 2026 09:02 PM (IST)

-ਹੇਅਰ ਪਰਿਵਾਰ ਨੇ ਯੂਨੀਅਨ ਨੂੰ 11000 ਰੁਪਏ ਕੀਤੇ ਭੇਟ ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਨੰਬਰਦਾਰ ਯੂਨੀਅਨ ਤਹਿਸੀਲ ਨਕੋਦਰ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਸ਼ਾਲ ਮੀਟਿੰਗ ’ਚ ਪਹੁੰਚੇ ਗੁਰਪਾਲ ਸਿੰਘ ਸਮਰਾ ਸੂਬਾ ਪ੍ਰਧਾਨ ਨੰਬਰਦਾਰ ਯੂਨੀਅਨ ਪੰਜਾਬ (643) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਮੌਜੂਦਾ ਸਰਕਾਰ ਨੇ 2022 ਵਿਧਾਨ ਸਭਾ ਚੋਣਾਂ ’ਚ ਨੰਬਰਦਾਰਾਂ ਨਾਲ ਜੋ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ’ਤੇ ਦੋ ਹਕੀ ਮੰਗਾਂ ਜਿਨਾਂ ’ਚ ਮਾਣ ਭੱਤਾ ਦੁਗਣਾ ਕਰਨਾ ਤੇ ਨੰਬਰਦਾਰੀ ਜੱਦੀ ਪੁਸ਼ਟੀ ਕਰਨਾ ਪੂਰਾ ਕੀਤਾ ਜਾਵੇਗਾ, ਪ੍ਰੰਤੂ ਸਰਕਾਰ ਨੂੰ ਤਕਰੀਬਨ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇਕ ਵੀ ਹੱਕੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜੋ ਨੰਬਰਦਾਰਾਂ ਨਾਲ ਬੇਇਨਸਾਫੀ ਹੈ। ਸਮਰਾ ਨੇ ਅੱਗੇ ਕਿਹਾ ਕਿ ਅਸੀਂ ਬਹੁਤ ਵਾਰ ਸਰਕਾਰ ਦੇ ਵੱਖ-ਵੱਖ ਮੰਤਰੀਆਂ ਦੇ ਨਾਲ ਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਕੇ, ਮੰਗ ਪੱਤਰ ਦੇ ਕੇ ਯਾਦ ਕਰਵਾ ਚੁੱਕੇ ਹਾਂ ਪਰ ਪੰਜਾਬ ਸਰਕਾਰ ਵੱਲੋਂ ਸਾਨੂੰ ਅੱਜ ਤੱਕ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਦਿੱਤਾ ਗਿਆ। ਜੇ ਕਰ ਸਰਕਾਰ ਨੇ ਸਾਡੀਆਂ ਜਲਦੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ’ਚ ਹੋਣ ਵਾਲੀ ਕਿਸੇ ਵੀ ਚੋਣ ’ਚ ਸਰਕਾਰ ਦਾ ਨੰਬਰਦਾਰ ਯੂਨੀਅਨ ਪੰਜਾਬ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ ਤੇ ਪੰਜਾਬ ਦੇ ਮੰਤਰੀਆਂ ਦਾ ਪਿੰਡਾਂ ’ਚ ਵੜਨਾ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸਰਕਾਰ ਨੰਬਰਦਾਰਾ ਦਾ ਨਾਲ ਬੇਇਨਸਾਫੀ ਬੰਦ ਕਰੇ ਨਹੀਂ ਤਾਂ ਆਉਣ ਵਾਲੀਆਂ ਚੋਣਾਂ ’ਚ ਖਮਿਆਜਾ ਭੁਗਤਣ ਲਈ ਤਿਆਰ ਰਹੇ। ਇਸ ਮੌਕੇ ਹਰਕੰਵਲ ਸਿੰਘ ਮੁੰਧ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਜਲਦੀ ਹੀ ਜ਼ਿਲ੍ਹਾ ਜਲੰਧਰ ’ਚ ਇਕ ਵਿਸ਼ਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਆਰੰਭੀ ਜਾਵੇਗੀ। ਇਸ ਮੌਕੇ ਰਣਜੀਤ ਸਿੰਘ ਹੇਅਰ ਯੂਕੇ ਤੇ ਗੁਲਜਿੰਦਰ ਸਿੰਘ ਹੇਅਰ ਯੂਕੇ ਨੇ ਆਪਣੇ ਪਿਤਾ ਗੁਰਦੇਵ ਸਿੰਘ ਹੇਅਰ ਦੀ ਯਾਦ ’ਚ 11000 ਰੁਪਏ ਨੰਬਰਦਾਰ ਯੂਨੀਅਨ ਨੂੰ ਦਾਨ ਵਜੋਂ ਦਿੱਤੇ। ਇਨਾਂ ਦਾਨੀ ਸੱਜਣਾਂ ਨੂੰ ਅਸ਼ੋਕ ਕੁਮਾਰ ਨਾਇਬ ਤਹਿਸੀਲਦਾਰ ਨਕੋਦਰ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਤੇ ਬਾਕੀ ਨੰਬਰਦਾਰ ਸਾਥੀਆਂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ। ਇਸ ਮੌਕੇ ਹਰਕੰਵਲ ਸਿੰਘ ਮੁੰਧ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ, ਰਾਜ ਕੁਮਾਰ ਮਹਿੰਮੀ ਜਨਰਲ ਸਕੱਤਰ ਜਲੰਧਰ ਦਿਹਾਤੀ, ਹਰਦਿਆਲ ਸਿੰਘ, ਸੱਜਣ ਸਿੰਘ, ਸੁਖਦੇਵ ਸਿੰਘ, ਰਤਨ ਰਾਏ, ਸੁਲੱਖਣ ਸਿੰਘ, ਸੰਪੂਰਨ ਸਿੰਘ, ਜਰਨੈਲ ਸਿੰਘ, ਲਾਭ ਸਿੰਘ, ਸੁਰਿੰਦਰ ਸਿੰਘ, ਜੁਗਰਾਜ ਸਿੰਘ, ਸੁਖਦੇਵ ਸਿੰਘ, ਰਸ਼ਪਾਲ ਸਿੰਘ ਮੁੰਧ, ਰਣਜੀਤ ਸਿੰਘ, ਨਰਿੰਦਰ ਸਿੰਘ, ਹਰਦਿਆਲ ਸਿੰਘ, ਗੁਰਬਖਸ਼ ਸਿੰਘ, ਹਰਚਰਨ ਸਿੰਘ, ਜਗਦੀਸ਼ ਸਿੰਘ, ਨਾਨਕ ਸਿੰਘ, ਸਾਬੀ, ਹਰਮੇਲ ਸਿੰਘ ਤੋਂ ਇਲਾਵਾ ਹੋਰ ਨੰਬਰਦਾਰ ਵੀ ਹਾਜ਼ਰ ਸਨ।