- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ : ਪਿਛਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਕਾਰਨ ਪੰਜਾਬ ਦੇ ਕਿਸਾਨਾਂ 'ਚ ਸਰਕਾਰ ਖਿਲਾਫ ਰੋਸ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰੀਕ ਸਿੰਘ ਤਲਵੰਡੀ ਨੇ ਗੱਲਬਾਤ ਦੌਰਾਨ ਕੀਤਾ।

ਕੁਲਦੀਪ ਸਿੰਘ ਵਾਲੀਆ, ਕਰਤਾਰਪੁਰ : ਪਿਛਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਫਸਲ ਦਾ ਮੁਆਵਜ਼ਾ ਨਾ ਦੇਣ ਕਾਰਨ ਪੰਜਾਬ ਦੇ ਕਿਸਾਨਾਂ 'ਚ ਸਰਕਾਰ ਖਿਲਾਫ ਰੋਸ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰੀਕ ਸਿੰਘ ਤਲਵੰਡੀ ਨੇ ਗੱਲਬਾਤ ਦੌਰਾਨ ਕੀਤਾ। ਕਿਸਾਨਾਂ ਨੂੰ ਇਹ ਉਮੀਦ ਸੀ ਕਿ ਬਰਬਾਦ ਹੋਈ ਫਸਲ ਦਾ ਮੁਆਵਜ਼ਾ ਦੇ ਕੇ ਸਰਕਾਰ ਉਨ੍ਹਾਂ ਦੀ ਇਸ ਅੌਖੇ ਵੇਲੇ 'ਚ ਬਾਂਹ ਫੜੇਗੀ। ਅੱਜ ਕਈ ਮਹੀਨੇ ਬੀਤਣ ਉਪਰੰਤ ਵੀ ਤਬਾਹ ਹੋਈ ਹਜ਼ਾਰਾਂ ਏਕੜ ਫਸਲ ਦਾ ਇਕ ਵੀ ਪੈਸਾ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ, ਜਿਸ ਕਾਰਨ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਕਿਸਾਨ ਹੁਣ ਹੋਰ ਮੰਦਹਾਲੀ ਵੱਲ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਸੀ ਜਿਸ ਨੇ ਕਿਸਾਨ ਤੇ ਕਿਰਸਾਨੀ ਨੂੰ ਪ੍ਰਫੁੱਲਤ ਕਰਨ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਨਾਲ ਪ੍ਰਭਾਵਿਤ ਹੋਈ ਹਜ਼ਾਰਾਂ ਏਕੜ ਫਸਲ ਦਾ ਮੁਆਵਜ਼ਾ ਦੇਣ ਤੋਂ ਇਲਾਵਾ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੀ ਆਰਥਿਕ ਮਦਦ ਕਰ ਕੇ ਫਰਜ਼ ਨਿਭਾਵੇ।