- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਵਰ੍ਹੇ ਜਸਵੀਰ ਬੱਗਾ

ਲਖਬੀਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਤੇ ਸਰਕਾਰੀ ਮੁਲਾਜ਼ਮਾਂ ਵਿਚਕਾਰ ਮੰਗਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਹੁਣ ਸਮਾਜਿਕ ਸੰਸਥਾਵਾਂ ਵੱਲੋਂ ਵੀ ਮੁਲਾਜ਼ਮਾਂ ਦੇ ਹੱਕ ’ਚ ਆਵਾਜ਼ ਉਠਾਈ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਯੂਥ ਕਲੱਬ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੀਰ ਬੱਗਾ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਬੱਗਾ ਨੇ ਕਿਹਾ ਮੁਲਾਜ਼ਮ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰਨ ਲਈ ਮਜਬੂਰ ਹਨ ਤਾਂ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਮੁਲਾਜ਼ਮਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਿਰਫ਼ ਸਰਕਾਰੀ ਫਾਈਲਾਂ ਤੇ ਮੀਟਿੰਗਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ’ਤੇ ਠੋਸ ਫ਼ੈਸਲਾ ਲੈਣ ਦੀ ਲੋੜ ਹੈ। ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਨਾਲ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਵੇਗਾ। ਸਰਕਾਰੀ ਮੁਲਾਜ਼ਮਾਂ ਦੇ ਸੰਘਰਸ਼ ਦਾ ਸਿੱਧਾ ਪ੍ਰਭਾਵ ਆਮ ਲੋਕਾਂ ’ਤੇ ਪੈਂਦਾ ਹੈ। ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਤੇ ਲੋਕਾਂ ਦੋਵਾਂ ਦੇ ਹਿੱਤ ਨੂੰ ਧਿਆਨ ’ਚ ਰੱਖਦਿਆਂ ਮਸਲੇ ਦਾ ਜਲਦ ਹੱਲ ਕੱਢਣਾ ਚਾਹੀਦਾ ਹੈ।