ਸਰਕਾਰ ਦਾ 4 ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਭਗਤ
‘ਸ਼ਾਨਦਾਰ ਚਾਰ ਸਾਲ ਭਗਵੰਤ
Publish Date: Mon, 30 Mar 2026 08:57 PM (IST)
Updated Date: Mon, 30 Mar 2026 09:00 PM (IST)
‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ
ਕਿਹਾ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਤੇਜ਼ ਰਫ਼ਤਾਰ ਦਿੱਤੀ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 57 ਦੀ ਗਰੋਵਰ ਕਾਲੋਨੀ ’ਚ ਸਿੱਧੇ ਸੰਵਾਦ ਦੌਰਾਨ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਇਥੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਰੋਜ਼ਗਾਰ, ਇੰਡਸਟਰੀ ਸਮੇਤ ਹੋਰ ਪ੍ਰਮੁੱਖ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਸੂਬੇ ਦੇ ਵਿਕਾਸ ਨੂੰ ਤੇਜ਼ ਰਫ਼ਤਾਰ ਦਿੱਤੀ ਹੈ।
ਭਗਤ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਉਥੇ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ, 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਰਗੇ ਇਤਿਹਾਸਕ ਕਦਮ ਚੁੱਕੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਨਸ਼ੇ ‘ਤੇ ְਨਿਰਭਰ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਉਨ੍ਹਾਂ ਦੇ ਮੁੜ ਵਸੇਬੇ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।