- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਜ਼ਿਲ੍ਹੇ ’ਚ ਕੱਚੇ ਸਫਾਈ ਸੇਵਕ ਪੱਕੇ ਕਰਨ ਦਾ ਮਾਮਲਾ ਲਟਕਿਆ

-ਮੰਗਾਂ ਲਾਗੂ ਨਾ ਹੋਈਆਂ ਤਾਂ ਸਫ਼ਾਈ ਸੇਵਕ ਮੁੜ ਸੰਘਰਸ਼ ਲਈ ਹੋਣਗੇ ਮਜਬੂਰ
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਮਹਿਤਪੁਰ ਇਕਾਈ ਵੱਲੋਂ ਨਗਰ ਪੰਚਾਇਤ ਮਹਿਤਪੁਰ ਦੇ ਕਾਰਜ ਸਾਧਕ ਅਫ਼ਸਰ ਨੂੰ ਲਿਖਤੀ ਅਲਟੀਮੇਟਮ ਦੇ ਕੇ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਲਾਗੂ ਨਾ ਕੀਤਾ ਗਿਆ ਤਾਂ ਸਫ਼ਾਈ ਸੇਵਕ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਜਲੰਧਰ ਜ਼ਿਲ੍ਹੇ ਦੀਆਂ ਕਈ ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਦੀ ਬਜਾਏ ਮਤੇ ਪਾਉਣ ਤੋਂ ਟਾਲਾ ਵੱਟ ਰਹੇ ਹਨ। ਸਰਕਾਰੀ ਹਦਾਇਤਾਂ ਜਾਰੀ ਹੋਏ ਲਗਭਗ ਇਕ ਮਹੀਨਾ ਬੀਤਣ ਦੇ ਬਾਵਜੂਦ ਮਤੇ ਪਾਸ ਨਾ ਹੋਣ ਕਾਰਨ ਸਫ਼ਾਈ ਸੇਵਕਾਂ ’ਚ ਰੋਸ ਵੱਧ ਰਿਹਾ ਹੈ। ਇਸ ਕਾਰਨ ਮੁਲਾਜ਼ਮਾਂ ਦਾ ਸਰਕਾਰ ਪ੍ਰਤੀ ਬੇਵਿਸ਼ਵਾਸ਼ ਵੀ ਵਧਦੀ ਜਾ ਰਹੀ ਹੈ। ਸਫ਼ਾਈ ਸੇਵਕਾਂ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਸਰਕਾਰ ਵੱਲੋਂ ਐਲਾਨੀ 20,500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਉਨ੍ਹਾਂ ਨੂੰ ਸਮੇਂ ਸਿਰ ਮਿਲੇਗੀ ਜਾਂ ਨਹੀਂ, ਬਾਰੇ ਦੁਚਿੱਤੀ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਤੇ ਤੁਰੰਤ ਪਾਸ ਕਰਕੇ ਸਫ਼ਾਈ ਸੇਵਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ। ਨਗਰ ਪੰਚਾਇਤ ਮਹਿਤਪੁਰ ਦੇ ਅਧਿਕਾਰੀ ਨੂੰ ਮੰਗ ਪੱਤਰ ਦੇਣ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਪੱਪੂ ਕੁਮਾਰ, ਸੀਨੀਅਰ ਆਗੂ ਸੁਭਾਸ਼ ਵਾਲਮੀਕ, ਸਲੀਮ ਮਹਿਤਪੁਰੀ, ਓਮ ਪ੍ਰਕਾਸ਼, ਕਮਲ ਕਿਸ਼ੋਰ, ਨਸੀਬ, ਕ੍ਰਿਸ਼ਨ, ਰਾਜਕੁਮਾਰ, ਸ਼ਿਵਾ ਕਰਨ ਆਦਿ ਹਾਜ਼ਰ ਸਨ।