ਸ਼ੁਕਰਾਨੇ ਵਜੋਂ ਗੁਰਮਤਿ ਸਮਾਗਮ ਕਰਵਾਇਆ
ਕਾਲੜਾ ਪਰਿਵਾਰ ਨੇ ਸ਼ੁਕਰਾਨੇ ਵਜੋਂ ਗੁਰਮਤਿ ਸਮਾਗਮ ਕਰਵਾਇਆ
Publish Date: Tue, 09 Dec 2025 06:55 PM (IST)
Updated Date: Tue, 09 Dec 2025 06:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਗੁਰਕ੍ਰਿਪਾਲ ਸਿੰਘ ਸਰਬਜੀਤ ਸਿੰਘ ਤੇ ਵਰਿੰਦਰਪਾਲ ਸਿੰਘ ਕਾਲੜਾ ਦੇ ਪਰਿਵਾਰ ਵੱਲੋਂ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਸਜਾਏ ਗਏ ਦੀਵਾਨ ’ਚ ਪੰਜ ਬਾਣੀਆਂ ਦੇ ਨਿੱਤਨੇਮ ਤੇ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਕਥਾ ਤੇ ਕੀਰਤਨ ਉਪਰੰਤ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਤਹਿਤ ਪ੍ਰਧਾਨ ਗੁਰਕ੍ਰਿਪਾਲ ਸਿੰਘ ਦੇ ਪਰਿਵਾਰ ਵੱਲੋਂ ਸਹਿਜ ਪਾਠਾਂ ਦੇ ਭੋਗ ਪੁਆਏ। ਨੌਵੇਂ ਮਹਲੇ ਦੇ ਸਲੋਕਾਂ ਦਾ ਪਾਠ ਸੰਗਤੀ ਰੂਪ ’ਚ ਕੀਤਾ ਗਿਆ। ਚੇਅਰਮੈਨ ਕੋਰ ਕਮੇਟੀ ਐਡਵੋਕੇਟ ਹਰਜੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ ਨੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੂੰ ਅਸੀਸਾਂ ਭਰਿਆ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਕਵੀ ਸ਼ਾਨ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਕਵਿਤਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਬੇਅੰਤ ਸਿੰਘ ਸਰਹੱਦੀ ਨੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ। ਸੰਗਤ ’ਚ ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਬਲਵੰਤ ਸਿੰਘ, ਗੁਰਜੀਤ ਸਿੰਘ ਪੋਪਲੀ, ਸੁਖਬੀਰ ਸਿੰਘ, ਬਿਸ਼ਨ ਸਿੰਘ ਆਦਿ ਸੰਗਤਾਂ ਹਾਜ਼ਰ ਸਨ।