ਨਰਿੰਦਰ ਦਾ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ
ਨਰਿੰਦਰ ਸੁਰੀਲਾ ਉਰਫ ਨਿੰਦੀ ਦਾ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ
Publish Date: Wed, 08 Apr 2026 06:29 PM (IST)
Updated Date: Wed, 08 Apr 2026 06:32 PM (IST)

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪਿੰਡ ਕਰਾੜੀ ਦੇ ਨੌਜਵਾਨ ਨਰਿੰਦਰ ਸੁਰੀਲਾ ਉਰਫ ਨਿੰਦੀ ਦਾ ਅੰਤਿਮ ਸੰਸਕਾਰ ਸੈਂਕੜੇ ਸੇਜਲ ਅੱਖਾਂ ਨਾਲ ਕੀਤਾ ਗਿਆ। ਮ੍ਰਿਤਕ ਦੀ ਮੌਤ ਪਿੰਡ ਦੇ ਛੱਪੜ ’ਚ ਡਿੱਗਣ ਕਾਰਨ ਹੋਈ ਸੀ। ਪੋਸਟਮਾਰਟਮ ਉਪਰੰਤ ਸ਼ਾਮ ਕਰੀਬ 5:30 ਵਜੇ ਪਿੰਡ ਕਰਾੜੀ ਦੇ ਸ਼ਮਸ਼ਾਨ ਘਾਟ ਵਿਖੇ ਐੱਸਡੀਐੱਮ ਆਦਮਪੁਰ ਲਾਲ ਵਿਸ਼ਵਾਸ ਬੈਂਸ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ’ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਜੀ (ਬਾਬੇ ਜੋੜੇ) ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਆਰਥਿਕ ਸਹਾਇਤਾ ਤੇ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾਵੇ। ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਵੀ ਮੰਗ ਕੀਤੀ ਕਿ ਹਾਈਵੇ ’ਤੇ ਧਰਨਾ ਦੇਣ ਕਾਰਨ ਪ੍ਰਦਰਸ਼ਨਕਾਰੀਆਂ ’ਤੇ ਦਰਜ ਕੀਤੇ ਗਏ ਪਰਚੇ ਰੱਦ ਕੀਤੇ ਜਾਣ ਤੇ ਪਰਿਵਾਰ ਦੀ ਮਦਦ ਕੀਤੀ ਜਾਵੇ। ਐੱਸਡੀਐੱਮ ਆਦਮਪੁਰ ਲਾਲ ਵਿਸ਼ਵਾਸ ਬੈਂਸ ਨੇ ਪ੍ਰਸ਼ਾਸਨ ਵੱਲੋਂ ਪੂਰੀ ਹਮਦਰਦੀ ਜਤਾਈ ਜਾ ਰਹੀ ਹੈ। ਨਾਲ ਹੀ ਪੰਚਾਇਤ ਵੱਲੋਂ ਛੱਪੜ ਦੀ ਫੈਂਸਿੰਗ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਪਿੰਡ ਵਾਸੀ, ਸਮਾਜ ਸੇਵੀ ਤੇ ਹੋਰ ਹਾਜ਼ਰ ਸਨ। ਨਰਿੰਦਰ ਦੀ ਅੰਤਿਮ ਅਰਦਾਸ ਤੇ ਪਾਠ ਦਾ ਭੋਗ 9 ਅਪ੍ਰੈਲ ਨੂੰ ਪਿੰਡ ਕਰਾੜੀ ’ਚ ਹੋਵੇਗਾ।