ਭਗਵਾਨ ਸ਼੍ਰੀ ਰਾਮ ਦਾ ਜੀਵਨ ਸੱਚ 'ਤੇ ਚੱਲਣ ਲਈ ਪ੍ਰੇਰਦਾ : ਮਹਿੰਦਰ ਭਗਤ
ਭਗਵਾਨ ਸ਼੍ਰੀ ਰਾਮ ਦਾ ਜੀਵਨ ਸਾਨੂੰ ਮਰਿਆਦਾ, ਸੱਚ ਤੇ ਧਰਮ ਦੇ ਰਾਹ 'ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ : ਮਹਿੰਦਰ ਭਗਤ
Publish Date: Thu, 26 Mar 2026 07:54 PM (IST)
Updated Date: Thu, 26 Mar 2026 07:56 PM (IST)

-ਸ਼੍ਰੀ ਰਾਮ ਨੌਮੀ ਮੌਕੇ ਮਿਥਿਲਾ ਵੈੱਲਫੇਅਰ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਸ਼੍ਰੀ ਰਾਮ ਨੌਮੀ ਦੇ ਪਵਿੱਤਰ ਤਿਉਹਾਰ ਮੌਕੇ ਮਿਥਿਲਾ ਵੈੱਲਫੇਅਰ ਸੁਸਾਇਟੀ ਵੱਲੋਂ ਬਸਤੀ ਦਾਨਿਸ਼ਮੰਦ ’ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਆਉਣ ’ਤੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਜੀਵਨ ਸਾਨੂੰ ਮਰਿਆਦਾ, ਸੱਚ ਤੇ ਧਰਮ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਮਾਜ ’ਚ ਏਕਤਾ, ਭਾਈਚਾਰੇ ਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਸਮਾਜ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਭਜਨ-ਕੀਰਤਨ ਤੇ ਧਾਰਮਿਕ ਪ੍ਰਵਚਨ ਵੀ ਕਰਵਾਏ, ਜਿਸ ਨਾਲ ਸਾਰਾ ਮਾਹੌਲ ਭਗਤੀਮਈ ਬਣ ਗਿਆ। ਸਮਾਗਮ ’ਚ ਵਾਰਡ ਇੰਚਾਰਜ ਕਮਲ ਲੋਚ, ਪ੍ਰਿੰਸ, ਓਮ ਪ੍ਰਕਾਸ਼ ਭਗਤ ਵੀ ਮੌਜੂਦ ਸਨ।