- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾਈ ਜਾਹੋ-ਜਲਾਲ ਨਾਲ ਅਤੇ ਵਾਤਾਵਰਣ ਦੀ ਸ਼ੁੱਧਤਾ ਦੇ ਸੰਦੇਸ਼ ਨਾਲ ਸ਼ਾਨੋ ਸ਼ੌਕਤ ਨਾਲ ਸਜਿਆ ਆਗਮਨ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ

ਅਲੌਕਿਕ ਦ੍ਰਿਸ਼ ਦੇਣ ਵਾਲੇ ਮਾਡਲ ਬਣੇ ਖਿੱਚ ਦਾ ਕੇਂਦਰ, ਬੇਅੰਤ ਸੰਗਤਾਂ ਨੇ ਭਰੀ ਹਾਜ਼ਰੀ, ਪ੍ਰਬੰਧਕਾਂ ਨੇ ਸੰਗਤਾਂ ਦੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਖਾਲਸਾਈ ਜਾਹੋ-ਜਲਾਲ ਨਾਲ ਵਾਤਾਵਰਨ ਦੀ ਸ਼ੁੱਧਤਾ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ ਤੇ ਫੁੱਲਾਂ ਨਾਲ ਸਜੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਨਤਮਸਤਕ ਹੋਈਆਂ। ਸੰਗਤਾਂ ਵੱਲੋਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰਬਾਣੀ ਕੀਰਤਨ ਦਾ ਜਾਪ ਕੀਤਾ। ਸ਼ਰਧਾਲੂਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਸਵਾਗਤੀ ਪ੍ਰਬੰਧ ਕੀਤੇ ਗਏ। ਸਿਆਸੀ ਪਾਰਟੀਆਂ ਦੇ ਆਗੂਆਂ ਤੇ ਮਹਾਪੁਰਖਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ’ਚ ਸ਼ਾਮਲ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਜੋਗਾ ਸਿੰਘ ਸਮਾਧ ਬਾਬਾ ਨੋਧ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਕ, ਬਾਬਾ ਅਮਰੀਕ ਸਿੰਘ ਖੁਖਰੇਨ, ਭਾਈ ਦਿਲਬਾਗ ਸਿੰਘ ਸੁਲਤਾਨਪੁਰ, ਬੀਬੀ ਸੁਖਵਿੰਦਰ ਕੌਰ ਬਸ਼ੀਰਪੁਰਾ, ਬਾਬਾ ਭਗਵਾਨ ਸਿੰਘ ਸੰਤਗੜ੍ਹ, ਬਾਬਾ ਲਾਲ ਸਿੰਘ ਪਿੱਹੋਵੇ ਵਾਲੇ, ਬਾਬਾ ਗੁਰਿੰਦਰ ਸਿੰਘ ਨਿਰਮਲ ਕੁਟੀਆ ਵਾਲੇ ਅਤੇ ਐਸ ਜੀ ਐਲ ਤੋਂ ਸੰਗਤਾਂ ਉਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਾਰੀਆਂ ਪਾਰਟੀਆਂ ਦੇ ਰਾਜਨੀਤਿਕ ਨੁਮਾਇੰਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਨਤਮਸਤਕ ਹੋਏ।
ਨਗਰ ਕੀਰਤਨ ਦੌਰਾਨ ਦੁਕਾਨਦਾਰਾਂ, ਵਪਾਰਕ ਐਸੋਸੀਏਸ਼ਨਾਂ ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਵਾਗਤ ਤੇ ਸੰਗਤਾਂ ਦੀ ਸੇਵਾ ਕੀਤੀ ਗਈ। ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਸਕੂਲੀ ਬੱਚਿਆਂ ਵੱਲੋਂ ਬੈਂਡ ਵਾਜਿਆਂ ਨਾਲ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਅਲੌਕਿਕ ਦ੍ਰਿਸ਼ ਦੇਣ ਵਾਲੇ ਮਾਡਲ ਜਿਸ ’ਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਦੇ ਸਮੇ ਤੋ ਅੱਜ ਤੱਕ ਅਸੀ ਕਿ ਗੁਆਇਆ, ਵਾਤਾਵਰਨ ਦੀ ਸੇਵਾ ਸੰਭਾਲ, ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਤੇ ਹੋਰ ਵੀ ਦੇਖਣ ਯੋਗ ਦ੍ਰਿਸ਼ ਸਨ। ਸੰਗਤਾਂ ਲਈ ਜਿੱਥੇ ਈ ਰਿਕਸ਼ਾ ਦੇ ਖ਼ਾਸ ਪ੍ਰਬੰਧ ਸਨ, ਉਥੇ ਹੀ ਉਨ੍ਹਾਂ ਉੱਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨਾ, ਨਸ਼ੇ ਤਿਆਗਣਾ, ਸੇਵਾ ਨਾਲ ਜੁੜਨਾ, ਬਜ਼ੁਰਗਾਂ ਦਾ ਸਤਿਕਾਰ ਕਰਨਾ ਤੇ ਕਰੀਬ 20 ਤਰ੍ਹਾਂ ਦੇ ਅਲੱਗ ਅਲੱਗ ਸੰਦੇਸ਼ ਦਿੱਤੇ ਗਏ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਪਾਲਕੀ ਸਾਹਿਬ ਦੇ ਨਾਲ ਨਾਲ ਕੀਰਤਨ ਦੀ ਸੇਵਾ ਕਰਦਿਆ ਭਾਈ ਸਹਿਜਦੀਪ ਸਿੰਘ ,ਭਾਈ ਪ੍ਰਿੰਸਪਾਲ ਸਿੰਘ ,ਭਾਈ ਮਨਸੰਜਮ ਸਿੰਘ ਅਤੇ ਭਾਈ ਜਸਪਾਲ ਸਿੰਘ ਨੇ ਹਾਜ਼ਰੀ ਲਵਾਈ। ਪੈਦਲ ਚੱਲਦਿਆਂ ਸੰਗਤਾਂ ਨੇ ਗੁਰੂ ਜਸ ਸਰਵਣ ਕੀਤੇ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਐੱਸਜੀਪੀਸੀ, ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਤੇਜਵੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ ਮੱਕੜ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਗੁਰਜੀਤ ਸਿੰਘ ਟੱਕਰ, ਚਰਨਜੀਤ ਸਿੰਘ ਮਿੰਟਾ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਪਲਵਿੰਦਰ ਸਿੰਘ, ਨੌਜਵਾਨ ਸਭਾ ਗੁਰਦੁਆਰਾ ਦੀਵਾਨ ਅਸਥਾਨ ਤੋ ਜਸਕੀਰਤ ਸਿੰਘ ਜੱਸੀ, ਬਾਵਾ ਗਾਬਾ, ਮਨਕੀਰਤ ਸਿੰਘ, ਗਗਨ ਰੇਨੂੰ ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲਪ੍ਰੀਤ ਸਿੰਘ, ਪਰਮਿੰਦਰ ਸਿੰਘ, ਭਾਵਜੋਤ ਸਿੰਘ, ਜਸਦੀਪ ਭਸੀਨ, ਹਰਮਨ ਮੱਕੜ, ਭਵਰਾਜ ਸਿੰਘ, ਹਰਪ੍ਰੀਤ ਸਿੰਘ, ਪ੍ਰਭਗੁਣ ਸਿੰਘ, ਗਗਨ ਸਿੰਘ, ਅਜਮੇਰ ਸਿੰਘ, ਦਿਮੰਤਜੀਤ ਸਿੰਘ ,ਜਸਕੀਰਤ ਸਿੰਘ ,ਇਕਨੂਰ ਸਿੰਘ ,ਅਰਜਨ ਸਿੰਘ ,ਕਰਨ ਸਿੰਘ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ।
---
ਜ਼ਿਲ੍ਹਾ ਅਕਾਲੀ ਦਲ ਵੱਲੋਂ ਕੀਤਾ ਨਿੱਘਾ ਸਵਾਗਤ
ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਘੋੜ ਸਵਾਰ ਨਿਸ਼ਾਨਚੀ ਸਿੰਘ, ਪੰਜ ਪਿਆਰਿਆਂ ਤੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਦਿਆਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਨੇ ਵੀ ਉਚੇਚੇ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ। ਉਪਰੰਤ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ, ਭਾਈ ਗੁਰਦਿਆਲ ਸਿੰਘ ਕਾਲਰਾ, ਸਿੱਖ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਤੇ ਹੋਰ ਧਾਰਮਿਕ, ਰਾਜਨੀਤਕ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਰਾਹੀਂ ਅਤੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਵੱਖ ਵੱਖ ਆਗੂਆਂ ਵਲੋਂ ਸਬੋਧਨ ਕੀਤਾ ਗਿਆ।ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਅਕਾਲੀ ਦਲ, ਅੰਮ੍ਰਿਤਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ,ਸੁਰੇਸ਼ ਸਹਿਗਲ, ਸਰਬਜੀਤ ਸਿੰਘ ਮੱਕੜ, ਵਿਨੀਤ ਧੀਰ ਮੇਅਰ, ਨਿਤਿਨ ਕੋਹਲੀ,ਚੰਦਨ ਗਰੇਵਾਲ,ਡਾ ਪ੍ਰਮਜੀਤ ਸਿੰਘ ਮਰਵਾਹਾ ,ਠੇਕੇਦਾਰ ਕਰਤਾਰ ਸਿੰਘ ਬਿੱਲਾ, ਗੁਰਸੇਵਕ ਸਿੰਘ ਹੀਰਾ, ਗੁਰਬਚਨ ਸਿੰਘ ਮੱਕੜ, ਐਡਵੋਕੇਟ ਵਿਨੋਦ ਕੌਲ,ਭੁਪਿੰਦਰ ਸਿੰਘ ਖ਼ਾਲਸਾ ਦਿੱਲੀ ਵਾਲੇ, ਰਵਿੰਦਰ ਸਿੰਘ ਸਵੀਟੀ,ਚਰਨਜੀਵ ਸਿੰਘ ਲਾਲੀ,ਪ੍ਰਮਦੀਪ ਸਿੰਘ ਗੁੰਬਰ,ਚਰਨ ਸਿੰਘ ਮਕਸੂਦਾਂ, ਕੁਲਦੀਪ ਸਿੰਘ ਬੈਂਸ, ਹਰਜੋਤ ਸਿੰਘ ਲੱਕੀ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
---
350 ਸਾਲਾ ਸ਼ਤਾਬਦੀ ਪ੍ਰਬੰਧਕ ਕਮੇਟੀ
350 ਸਾਲਾ ਸ਼ਤਾਬਦੀ ਪ੍ਰਬੰਧਕ ਕਮੇਟੀ ਜਲੰਧਰ ਵੱਲੋਂ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਸਟੇਜ ਲਗਾ ਕੇ ਗੁਰੂ ਸਾਹਿਬ ਦੀ ਪਾਲਕੀ ਅਤੇ ਪੰਜਾਂ ਪਿਆਰਿਆਂ ਦਾ ਸ਼ਾਨੋ ਸ਼ੌਕਤ ਨਾਲ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਸੰਗਤਾਂ ਲਈ ਗੁਰੂ ਕੇ ਲੰਗਰ ਲਗਾਏ ਗਏ। ਜਥੇਦਾਰ ਕੁਲਵੰਤ ਸਿੰਘ ਮੰਨਣ ਵੱਲੋਂ ਆਏ ਹੋਏ ਪ੍ਰਬੰਧਕਾਂ ਦਾ ਸਿਰੋਪਾਉ ਦੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਹਰਿੰਦਰ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰ ਕਿਰਪਾਲ ਸਿੰਘ ਬਸਤੀ ਸ਼ੇਖ,ਚਰਨਜੀਤ ਸਿੰਘ ਲਾਲੀ, ਗੁਰਜੀਤ ਸਿੰਘ ਮਰਵਾਹਾ,ਰਣਜੀਤ ਸਿੰਘ ਰਾਣਾ, ਚਰਨ ਸਿੰਘ ਮਕਸੂਦਾਂ, ਕਰਤਾਰ ਸਿੰਘ ਬਿੱਲਾ ਠੇਕੇਦਾਰ, ਗੁਰਸੇਵਕ ਸਿੰਘ ਹੀਰਾ, ਅਵਤਾਰ ਸਿੰਘ ਘੁੰਮਣ, ਭਜਨ ਲਾਲ ਚੋਪੜਾ ,ਭਵਨਜੀਤ ਸਿੰਘ ,ਤਜਿੰਦਰ ਸਿੰਘ ਉਬੀ, ਸਰਬਜੀਤ ਸਿੰਘ ਪਨੇਸਰ, ਸਤਿੰਦਰ ਸਿੰਘ ਪੀਤਾ, ਅਮਰਜੀਤ ਸਿੰਘ ਮਿੱਠਾ ਤੇ ਹਰਜਿੰਦਰ ਸਿੰਘ ਢੀਂਡਸਾ ਆਦਿ ਸ਼ਾਮਲ ਸਨ।
---
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬੂਟੇ ਵੰਡੇ
ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਵੱਲੋਂ ਨਗਰ ਕੀਰਤਨ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਸੰਗਤਾਂ ਨੂੰ 1000 ਤੋਂ ਵੱਧ ਬੂਟੇ ਵੰਡੇ ਗਏ।ਇਸ ਮੌਕੇ ਚੇਅਰਮੈਨ ਵਰਿੰਦਰ ਮਲਿਕ ਅਤੇ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ ਨੇ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਜਲੰਧਰ ਸ਼ਹਿਰ ਨੂੰ ਹਰਿਆ-ਭਰਿਆ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕੁਦਰਤ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਸਿੱਖਿਆ ਨੂੰ ਅਮਲੀ ਰੂਪ ਵਿੱਚ ਅਪਣਾਉਂਦਿਆਂ ਵਾਤਾਵਰਨ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਮੇਟੀ ਮੈਂਬਰ ਸੁਨੀਲ ਚੋਪੜਾ, ਲਲਿਤ ਤ੍ਰਿਖਾ, ਵਿਵੇਕ ਭਾਰਦਵਾਜ ,ਸਵਤੰਤਰ ਚਾਵਲਾ, ਧੀਰਜ ਕੁਮਾਰ, ਮਨਦੀਪ ਸਿੰਘ ,ਪ੍ਰਭਦੀਪ ਸਿੰਘ ਆਦਿ ਹਾਜ਼ਰ ਸਨ।
---
ਸਿੱਖ ਤਾਲਮੇਲ ਕਮੇਟੀ
ਸਿੱਖ ਤਾਲਮੇਲ ਕਮੇਟੀ ਵੱਲੋ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਪਦਾਰਥਾਂ ਦੇ ਲੰਗਰ ਪੁਲੀ ਅਲੀ ਮੁਹੱਲੇ ਲਗਾਏ ਗਏ। ਇਸ ਮੌਕੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਪੁੱਤਰੀ ਹਰਜੀਤ ਕੌਰ ਤਲਵੰਡੀ ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ ਪੁਨਰ ਸੁਰਜੀਤ ਦਾ ਮੈਂਬਰਾਂ ਵੱਲੋ ਸਨਮਾਨ ਕੀਤਾ ਗਿਆ। ਉਨ੍ਹਾਂ ਦੇ ਨਾਲ ਮੋਹਿੰਦਰ ਪਾਲ ਸਿੰਘ ਬਿਨਾਕਾ ਮੁੱਖ ਬੁਲਾਰਾ ਅਕਾਲੀ ਦਲ ਪੁਨਰ ਸੁਰਜੀਤ ਅਤੇ ਹਰਿੰਦਰ ਜੀਤ ਕੌਰ ਚਟਕਾਰਾ ਮੌਜੂਦ ਸਨ। ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਆਦਿ ਵਲੋਂ ਲੰਗਰਾਂ ਵਿਚ ਸੇਵਾ ਕਰਨ ਵਾਲਿਆਂ ਦਾ ਮਾਣ ਸਨਮਾਣ ਕੀਤਾ ਗਿਆ। ਇਸ ਮੌਕੇ ਤੇ ਗੁਰਵਿੰਦਰ ਸਿੰਘ ਨਾਗੀ ,ਚਰਨ ਸਿੰਘ ਮੁੱਖ ਸੇਵਾਦਾਰ ਗੁਰਦਵਾਰਾ ਮਕਸੂਦਾਂ, ,ਹਰਵਿੰਦਰ ਸਿੰਘ ਚਿਟਕਾਰਾ, ਮਨਮਿੰਦਰ ਸਿੰਘ ਭਾਟੀਆ, ਤਜਿੰਦਰ ਸਿੰਘ ਭਾਟੀਆ, ਹਰਪਾਲ ਸਿੰਘ ਪਾਲੀ ਚੱਢਾ, ਅਰਵਿੰਦਰ ਪਾਲ ਸਿੰਘ ਬਬਲੂ ,ਰਾਜਪਾਲ ਸਿੰਘ ਆਦਿ ਹਾਜ਼ਰ ਸਨ।
---
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਵਾਸਤੇ ਦੁੱਧ ਦੇ ਲੰਗਰ ਲਗਾਏ ਗਏ। ਇਸ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਪਰਮਿੰਦਰ ਕੌਰ ਅਤੇ ਰੁਪਿੰਦਰ ਕੌਰ ਆਦਿ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।