- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਲਕੇ ਪੁਰਾਤਨ ਰੂਟ ਤੇ ਸਜੇਗਾ ਆਗਮਨ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ

ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ, ਸੰਗਤਾਂ ਵਹੀਰਾਂ ਘੱਤ ਕੇ ਪੁੱਜੇ : ਪ੍ਰਬੰਧਕ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਦਾ 98ਵਾਂ ਮੁੱਖ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਭਲਕੇ ਸਵੇਰੇ 10 ਵਜੇ ਪੁਰਾਤਨ ਰੂਟ ’ਤੇ ਸਜਾਇਆ ਜਾ ਰਿਹਾ ਹੈ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਪ੍ਰਮਿੰਦਰ ਸਿੰਘ ਦਸ਼ਮੇਸ਼ ਨਗਰ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸੰਗਤਾਂ ਭਾਰੀ ਗਿਣਤੀ ’ਚ ਨਗਰ ਕੀਰਤਨ ‘ਚ ਸ਼ਮੂਲੀਅਤ ਕਰਨਗੀਆਂ। ਗੱਤਕਾ ਪਾਰਟੀਆਂ, ਬੈਂਡ, ਸਮਾਜਿਕ ਤੇ ਧਾਰਮਿਕ ਸਲੋਗਨ ਵਾਲੇ ਮਾਡਲ ਨਾਲ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲੇਗਾ। ਸੰਗਤਾਂ ਦੀ ਸਹੂਲਤ ਲਈ ਈ ਰਿਕਸ਼ਾ ਦੇ ਖ਼ਾਸ ਪ੍ਰਬੰਧ ਤੇ ਹੋਰ ਕਈ ਪ੍ਰਕਾਰ ਦੀਆਂ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਨਗਰ ਕੀਰਤਨ ਦੇ ਤਕਰੀਬਨ 7 ਕਿੱਲੋਮੀਟਰ ਨੂੰ ਲੈ ਕੇ ਪ੍ਰਬੰਧਕਾਂ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਤੇ ਉੱਚ ਪੁਲਿਸ ਅਧਿਕਾਰੀਆਂ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਤੇਜਵੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ ਮੱਕੜ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਸਤਪਾਲ ਸਿੰਘ ਸਿਦਕੀ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਚਰਨਜੀਤ ਸਿੰਘ ਮਿੰਟਾ, ਦਿਲਬਾਗ ਸਿੰਘ, ਮਨਿੰਦਰ ਪਾਲ ਸਿੰਘ ਗੁੰਬਰ, ਸੁਰਜੀਤ ਸਿੰਘ ਨੀਲਾ ਮਹਿਲ, ਅਮਰਜੀਤ ਸਿੰਘ ਕਥੂਰੀਆ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਰਾਜਬੀਰ ਸਿੰਘ, ਮਨਬੀਰ ਸਿੰਘ, ਬਾਵਾ ਗਾਬਾ, ਪਲਵਿੰਦਰ ਸਿੰਘ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲਪ੍ਰੀਤ ਸਿੰਘ, ਭਵਜੋਤ ਸਿੰਘ ਤੇ ਜਸਕੀਰਤ ਸਿੰਘ ਜੱਸੀ ਸ਼ਾਮਲ ਸਨ।