ਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰਬਰ ਸੱਤ ਦੀ ਹੱਦ ਵਿੱਚ ਪੈਂਦੇ ਖੁਰਲਾ ਕਿੰਗਰਾ ਵਿੱਚ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ।

ਜਾਣਕਾਰੀ ਅਨੁਸਾਰ ਜਗਦੀਸ਼ ਕੁਮਾਰ ਵਾਸੀ ਖੁਰਲ੍ਹਾ ਕਿੰਗਰਾ ਨੇ ਅੱਜ ਆਪਣੇ ਘਰ ਵਿੱਚ ਫਾਹਾ ਲਾ ਕੇ ਜਾਨ ਦੇ ਦਿੱਤੀ।ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦ ਮ੍ਰਿਤਕ ਦੀ ਪਤਨੀ ਕਾਫੀ ਸਮੇਂ ਤੱਕ ਜਗਦੀਸ਼ ਦੇ ਕਮਰੇ ਵਿੱਚੋਂ ਬਾਹਰ ਨਾ ਆਉਣ ਕਾਰਨ ਉਸਨੂੰ ਦੇਖਣ ਲਈ ਕਮਰੇ ਵਿਚ ਗਈ ਤਾਂ ਉਸ ਦੀ ਲਾਸ਼ ਫਾਹੇ ਤੇ ਝੂਲ ਰਹੀ ਸੀ। ਇਸ ਦੀ ਸੂਚਨਾ ਤੁਰੰਤ ਉਸਨੇ ਪੁਲਸ ਨੂੰ ਦਿੱਤੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ ਸੱਤ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਪ੍ਰੇਸ਼ਾਨ ਸੀ ਪਰ ਉਹ ਆਪਣੀ ਪ੍ਰੇਸ਼ਾਨੀ ਦਾ ਕੋਈ ਕਾਰਨ ਨਹੀਂ ਦੱਸ ਰਿਹਾ ਸੀ।ਬੁੱਧਵਾਰ ਜਦ ਕਾਫੀ ਸਮੇਂ ਤੱਕ ਉਹ ਘਰ ਦੇ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਉਹ ਉਸ ਨੂੰ ਦੇਖਣ ਲਈ ਗਈ ਤਾਂ ਉਹ ਇਹ ਦੇਖ ਕੇ ਹੈਰਾਨ ਰਹਿ ਗਈ ਕਿ ਉਸ ਨੇ ਫਾਹਾ ਲਾਇਆ ਹੋਇਆ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਤੇ ਧਾਰਾ 174 ਦੇ ਤਹਿਤ ਕਾਰਵਾਈ ਕਰ ਦਿੱਤੀ ਹੈ।

Posted By: Susheel Khanna