ਸੈਂਟਰਲ ਟਾਊਨ ’ਚ ਮਨਾਈ ਜਾਵੇਗੀ ਨੌਵੇਂ ਪਾਤਿਸ਼ਾਹ ਦੀ ਸ਼ਹੀਦੀ ਸ਼ਤਾਬਦੀ
ਸੈਟਰਲ ਟਾਊਨ ’ਚ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ ਨੌਵੇ ਪਾਤਸ਼ਾਹ ਦੀ ਸ਼ਹੀਦੀ ਸ਼ਤਾਬਦੀ
Publish Date: Sat, 15 Nov 2025 07:21 PM (IST)
Updated Date: Sat, 15 Nov 2025 07:23 PM (IST)

--17 ਤੋਂ 25 ਨਵੰਬਰ ਤੱਕ ਨੌਂ ਦਿਨ ਸਜਣਗੇ ਵਿਸ਼ੇਸ਼ ਦੀਵਾਨ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾਂ ਜੀ ਦਾ 350 ਸਾਲਾਂ ਸ਼ਹੀਦੀ ਸ਼ਤਾਬਦੀ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ 17 ਨਵੰਬਰ ਤੋਂ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਵੱਡੇ ਪੱਧਰ ’ਤੇ ਗੁਰਮਤਿ ਸਮਾਗਮ ਦੇ ਸਮਾਗਭ ਉਲੀਕੇ ਗਏ ਹਨ। ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਤੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਚੱਲ ਰਹੀਆਂ ਹਨ। ਗੁਰਦੁਆਰਾ ਸਾਹਿਬ ਵਿਖੇ 17 ਨਵੰਬਰ ਸੋਮਵਾਰ ਤੋਂ ਨੌ ਦਿਨਾਂ ਸਮਾਗਮਾਂ ਦੀ ਆਰੰਭਤਾ ਦੇ ਪਹਿਲੇ ਦਿਨ ਇਸਤਰੀ ਸਤਿਸੰਗ ਸਭਾਵਾਂ ਦੇ ਕੀਰਤਨ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੇ। 18 ਨਵੰਬਰ ਤੇ ਰੋਜ਼ਾਨਾ ਰਾਤ ਦੇ ਦੀਵਾਨ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਮਨਿੰਦਰ ਸਿੰਘ, ਅਮਨਦੀਪ ਸਿੰਘ, ਕਰਨੈਲ ਸਿੰਘ, ਗਗਨਦੀਪ ਸਿੰਘ, ਸ਼ੌਕੀਨ ਸਿੰਘ, ਜਗਤਾਰ ਸਿੰਘ ਰਾਜਪੁਰ, ਸੁਖਪ੍ਰੀਤ ਸਿੰਘ, ਤਜਿੰਦਰ ਸਿੰਘ, ਦਿਲਦੀਪ ਸਿੰਘ, ਪਰਮਿੰਦਰ ਸਿੰਘ ਬਾਬਾ ਬਕਾਲਾ, ਸਤਿੰਦਰ ਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਜਸਵੰਤ ਸਿੰਘ ਪਰਵਾਨਾ, ਗਿਆਨੀ ਰਣਜੀਤ ਸਿੰਘ, ਗਿਆਨੀ ਸਾਹਿਬ ਸਿੰਘ ਲਖਣਾ, ਗਿਆਨੀ ਮਨਜੀਤ ਸਿੰਘ ਤੇ ਜੁਗਿੰਦਰ ਸਿੰਘ ਹਾਜ਼ਰੀਆਂ ਭਰਨਗੇ। 22 ਨਵੰਬਰ ਰਾਤ ਨੂੰ ਵਿਸ਼ਾਲ ਕਵੀ ਦਰਬਾਰ ’ਚ ਰਛਪਾਲ ਸਿੰਘ ਪਾਲ, ਦੀਪ ਸਿੰਘ ਦੀਪ ਲੁਧਿਆਣਾ, ਜਮੀਰ ਅਲੀ ਜਮੀਰ ਮਲੇਰਕੋਟਲਾ, ਸਰਬਜੀਤ ਕੌਰ ਉਤਰਾਖੰਡ ਤੇ ਡਾ. ਸੁਖਜਿੰਦਰ ਕੌਰ ਜਗਾਧਰੀ ਸ਼ਾਮਲ ਹੋਣਗੇ। ਮੀਟਿੰਗ ’ਚ ਬਲਜੀਤ ਸਿੰਘ ਸੇਠੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਬਲਬੀਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਸੱਗੂ ਤੇ ਸਰਦੂਲ ਸਿੰਘ ਕਾਨਪੁਰੀ ਆਦਿ ਹਾਜ਼ਰ ਸਨ।