ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ : ਬੇਰੀ
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਲਾਸਾਨੀ: ਰਜਿੰਦਰ ਬੇਰੀ
Publish Date: Tue, 25 Nov 2025 08:53 PM (IST)
Updated Date: Wed, 26 Nov 2025 04:05 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦੁਰ ਸੈਂਟਰਲ ਟਾਊਨ ਵਿਖੇ ਹਾਜ਼ਰੀ ਲਗਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਲਾਸਾਨੀ ਹੈ। ਉਨ੍ਹਾਂ ਦੀ ਸ਼ਹਾਦਤ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਅੱਜ ਸਾਰੇ ਦੇਸ਼ ਅੰਦਰ ਤੇ ਵਿਦੇਸ਼ਾਂ ’ਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਜਿੰਦਰ ਬੇਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ, ਸੁਧੀਰ ਕੁਮਾਰ ਘੁੱਗੀ ਮੌਜੂਦ ਸਨ।