- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਸਬ-ਕਮੇਟੀ ਦੀ ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਰਕਾਰ ਦੇ ਉੱਚ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਮੰਗਾਂ ਮੰਨਣ ਅਤੇ ਹੜਤਾਲ ਖ਼ਤਮ ਕਰਨ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਭਰ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਸੇਵਕਾਂ, ਸੀਵਰਮੈਨ ਦੀ ਹੜਤਾਲ ਦੇ ਹੱਲ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਫਿਲਹਾਲ ਨਾਕਾਮ ਸਾਬਤ ਹੁੰਦੀਆਂ ਨਜ਼ਰ ਆ ਰਹੀਆਂ ਹਨ। ਅੱਜ ਕੈਬਨਿਟ ਸਬ-ਕਮੇਟੀ ਅਤੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਵਿਚਕਾਰ ਹੋਈ ਅਹਿਮ ਮੀਟਿੰਗ ਬੇਸਿੱਟਾ ਖ਼ਤਮ ਹੋ ਗਈ, ਜਿਸ ਤੋਂ ਬਾਅਦ ਯੂਨੀਅਨ ਆਗੂਆਂ ਨੇ ਆਪਣੀ ਹੜਤਾਲ ਅਤੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ।
ਕੈਬਨਿਟ ਸਬ-ਕਮੇਟੀ ਦੀ ਇਸ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਰਕਾਰ ਦੇ ਉੱਚ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਮੰਗਾਂ ਮੰਨਣ ਅਤੇ ਹੜਤਾਲ ਖ਼ਤਮ ਕਰਨ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਵੇਂ ਕਿ ਕੁਝ ਨੁਕਤਿਆਂ 'ਤੇ ਸਹਿਮਤੀ ਬਣੀ, ਪਰ ਅੰਤ ਵਿੱਚ ਮੀਟਿੰਗ ਕਿਸੇ ਨਿਰਣੇ 'ਤੇ ਨਹੀਂ ਪਹੁੰਚ ਸਕੀ।
ਮੀਟਿੰਗ ਤੋਂ ਬਾਅਦ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਪਰਪਸਤ ਕਲਵੰਤ ਸਿੰਘ ਸੈਣੀ ਪੰਜਾਬ, ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਪ੍ਰਧਾਨ ਅਸ਼ੋਕ ਸਰਵਾਨ ਨੇ ਸਪੱਸ਼ਟ ਕੀਤਾ ਕਿ ਕੈਬਨਿਟ ਸਬ ਕਮੇਟੀ ਤੇ ਸਰਕਾਰੀ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਅਧੂਰੇ ਭਰੋਸਿਆਂ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਸਰਕਾਰ ਕੀਤੇ ਵਾਅਦਿਆੰ ਤੋ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਨਗੇ, ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹੜਤਾਲ ਅਤੇ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਵਿਪਨ ਸਭਰਵਾਲ ਨੇ ਦੱਸਿਆ ਕਿ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਸੰਤ ਮਹਾਨਾਥ ਨਾਲ ਮੀਟਿੰਗ ਹੋਈ ਪਰ ਕੁਝ ਰੁਝੇਵਿਆਂ ਕਾਰਨ ਸੰਤ ਗਿਰਧਾਰੀ ਨਾਥ ਅਤੇ ਸੰਤ ਮਲਕੀਤ ਨਾਥ ਨਾਲ ਵਿਚਾਰਾਂ ਨਹੀਂ ਹੋ ਸਕੀਆਂ। ਜਲਦ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਅਗਲੇਰੀ ਕਾਰਵਾਈ ਦੀ ਰੂਪ-ਰੇਖਾ ਉਲੀਕੀ ਜਾਵੇਗੀ।