ਅਮਰਜੀਤ ਸਿੰਘ ਵੇਹਗਲ, ਜਲੰਧਰ : ਅਪਾਹਜ ਆਸ਼ਰਮ 'ਚ ਏਪੀਜੇ ਸਕੂਲ ਦੇ ਵਿਦਿਆਰਥੀਆਂ ਨੇ ਫਲਦਾਰ ਬੂਟੇ ਲਗਾ ਕੇ ਸ਼ੁੱਧ ਵਾਤਾਵਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਪਿੰ੍ਸੀਪਲ ਨੇ ਦੱਸਿਆ ਕਿ ਇਹ ਪਹਿਲ ਏਪੀਜੇ ਐਜੂਕੇਸ਼ਨ ਸੁਸਾਇਟੀ ਦੀ ਪ੍ਰਧਾਨ 'ਸੁਸ਼ਮਾ ਪਾਲ ਬਰਾਲੀਆ' ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਆਰੰਭ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਵਾਤਾਵਰਨ ਦੀ ਸ਼ੁੱਧਤਾ ਕਾਇਮ ਰਹਿੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਿਤ ਕੀਤਾ ਕਿ ਸਿਰਫ਼ ਬੂਟੇ ਲਗਾ ਕੇ ਉਨ੍ਹਾਂ ਦਾ ਫਰਜ਼ ਪੂਰਾ ਨਹੀਂ ਹੁੰਦਾ ਸਗੋਂ ਬੂਟਿਆਂ ਦਾ ਪਾਲਣ ਪੋਸ਼ਣ ਵੀ ਕਰਨਾ ਚਾਹੀਦਾ ਹੈ।

ਇਸ ਮੌਕੇ ਪਿੰ੍ਸੀਪਲ ਤੇ ਅਪਾਹਜ ਆਸ਼ਰਮ ਦੇ ਚੇਅਰਮੈਨ ਤਰਸੇਮ ਕਪੂਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬੂਟੇ ਲਗਾਉਣ 'ਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸਰਗਰਮ ਰਹਿਣ ਲਈ ਪੇ੍ਰਿਤ ਵੀ ਕੀਤਾ। ਇਸ ਮੌਕੇ ਪਿ੍ਰੰਸੀਪਲ ਸੀਨੀਆ ਸਾਜਿਦ, ਮੁੱਖ ਅਧਿਆਪਕਾ ਨਮਰਤਾ ਸ਼ਰਮਾ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸੀ।