- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ ਪੀਰੀ ਖਾਲਸਾ ਮਾਰਚ ਦਾ ਜਲੰਧਰ ਸ਼ਹਿਰ ਦੀਆਂ ਸੰਗਤਾਂ ਵੱਲੋਂ ਕੀਤਾ ਜਾਵੇਗਾ ਸਵਾਗਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਬਾਬਾ ਕੁਲਵੰਤ ਸਿੰਘ ਅਜਨਾਲੇ ਵਾਲਿਆਂ ਦੀ ਅਗਵਾਈ ਹੇਠ ਸਿੰਘ ਸਭਾਵਾਂ ਦੀ ਹੋਈ ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਮਾਰਚ ਰਾਹੀਂ ਸੰਗਤਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਹ ਮਹਾਨ ਮੀਰੀ ਪੀਰੀ ਖਾਲਸਾ ਮਾਰਚ 19 ਸਤੰਬਰ ਨੂੰ ਸ਼ਾਮ 3 ਵਜੇ ਪੀਏਪੀ ਚੌਂਕ ਜਲੰਧਰ ਰਾਹੀਂ ਲੰਮਾ ਪਿੰਡ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਬਾਹਰ ਪੁੱਜਣ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਸਿੱਖ ਚੜ੍ਹਦੀ ਕਲਾ ਫਰੰਟ ਪੰਜਾਬ ਦੇ ਸੀਨੀਅਰ ਮੈਂਬਰ ਜਥੇਦਾਰ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਮਾਰਚ ਦੀਆਂ ਸਮੁੱਚੀਆਂ ਤਿਆਰੀਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ’ਤੇ ਆਰੰਭੀਆਂ ਗਈਆਂ ਹਨ। ਇਸ ’ਚ ਸ਼ਾਮਲ ਹੋਣ ਲਈ ਇਲਾਕੇ ਦੀਆਂ ਸਮੂਹ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਸੰਤਿਸੰਗ ਸਭਾਵਾਂ ਤੇ ਸੰਗਤਾਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ। ਇਸ ਮੌਕੇ ਬਾਬਾ ਕੁਲਵੰਤ ਸਿੰਘ ਅਜਨਾਲੇ ਵਾਲੇ, ਜਥੇਦਾਰ ਜੋਗਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਲੰਮਾ ਪਿੰਡ, ਸਤਿੰਦਰ ਸਿੰਘ ਪੀਤਾ, ਸ਼ੇਰੇ ਪੰਜਾਬ ਯੂਥ ਕਲੱਬ ਪ੍ਰੀਤ ਨਗਰ, ਦਲਜੀਤ ਸਿੰਘ, ਜਗਜੀਤ ਸਿੰਘ ਖਾਲਸਾ, ਸਤਪਾਲ ਸਿੰਘ ਨੀਲਾ ਮਹਿਲ, ਜਤਿੰਦਰ ਸਿੰਘ ਰਿੰਕਾ, ਜਗਜੀਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਤੇ ਫੁੰਮਣ ਸਿੰਘ ਆਦਿ ਹਾਜ਼ਰ ਸਨ।