ਗੁਰਮਤਿ ਸਮਾਗਮਾਂ ਨਾਲ ਨਾਨਕਸ਼ਾਹੀ ਸੰਮਤ 558 ਤੇ ਚੇਤ ਮਹੀਨਾ ਆਰੰਭਤਾ
ਗੁਰਮਤਿ ਸਮਾਗਮਾਂ ਨਾਲ ਨਾਨਕਸ਼ਾਹੀ ਸੰਮਤ 558 ਤੇ ਚੇਤ ਮਹੀਨੇ ਦੀ ਹੋਈ ਆਰੰਭਤਾ
Publish Date: Sat, 14 Mar 2026 10:28 PM (IST)
Updated Date: Sat, 14 Mar 2026 10:30 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਨਾਨਕਸ਼ਾਹੀ ਸੰਮਤ 558 ਚੇਤ ਮਹੀਨੇ ਦੀ ਆਰੰਭਤਾ ਹੋਈ। ਅੰਮ੍ਰਿਤ ਵੇਲੇ ਤੋਂ ਸਜਾਏ ਗਏ ਦੀਵਾਨ ’ਚ ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਤੇ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਾਈ। ਇਸ ਦੌਰਾਨ ਚੌਥੇ ਸਾਲ ਦੀ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਦੇ ਆਖਰੀ ਦੀਵਾਨ ਦੇ ਪਾਠ ਦੇ ਭੋਗ ਪਾ ਕੇ ਪੰਜਵੇਂ ਸਾਲ ਦੇ ਸਹਿਜ ਪਾਠਾਂ ਦੀ ਲੜੀ ਆਰੰਭ ਹੋਈ। ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸੇਵਾਵਾਂ ਕਰਨ ਵਾਲਿਆਂ ਤੇ ਰਾਗੀ ਜੱਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਬੇਅੰਤ ਸਿੰਘ ਸਰਹੱਦੀ ਨੇ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਸ਼ਿਵਕੰਵਰ ਸਿੰਘ ਸੰਧੂ ਨੇ ਵੀ ਵਿਚਾਰ ਸਾਂਝੇ ਕੀਤੇ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ। ----------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੇਤਰ ਮਹੀਨੇ ਦੀ ਸੰਗਰਾਂਦ ਤੇ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੇ ਆਮਦ ਦੀ ਖੁਸ਼ੀ ’ਚ ਸਵੇਰ ਤੇ ਸ਼ਾਮ ਨੂੰ ਸਜਾਏ ਗਏ ਗੁਰਮਤਿ ਸਮਾਗਮ ’ਚ ਭਾਈ ਸੁਖਵੰਤਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਦੇਵ ਸਿੰਘ, ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਚੇਤਰ ਮਹੀਨੇ, ਨਵੇਂ ਸਾਲ ਨਾਨਕਸ਼ਾਹੀ ਸੰਮਤ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਡਾ. ਐੱਚਐੱਮ ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਆਦਿ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ------------------------- ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ’ਚ ਨਾਨਕਸ਼ਾਹੀ ਸੰਮਤ 558ਵੇਂ ਨਵੇਂ ਸਾਲ ਦੀ ਆਰੰਭਤਾ ਤੇ ਚੇਤ ਮਹੀਨੇ ਦੇ ਸੰਗਰਾਂਦ ਤੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਗਏ, ਜਿਸ ’ਚ ਸੰਤ ਬਾਬਾ ਜਵਾਲਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਤੇ ਭਾਈ ਅਜਮੇਰ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਸੁਰਜੀਤ ਕੌਰ ਭਾਟੀਆ ਤੇ ਸਮੂਹ ਭਾਟੀਆ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠ ਦੀ ਸੇਵਾ ਕੀਤੀ ਗਈ। ਨਵੇਂ ਸਾਲ ਦੀ ਆਰੰਭਤਾ ਕਰਦਿਆਂ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਸੁਰਿੰਦਰ ਕੌਰ, ਪਰਮਿੰਦਰ ਕੌਰ ਹਰਜਿੰਦਰ ਕੌਰ ਆਦਿ ਹਾਜ਼ਰ ਸਨ।