ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਫੇਲ੍ਹ ਕਾਨੂੰਨ-ਵਿਵਸਥਾ ਦੀ ਖੋਲ੍ਹੀ ਪੋਲ : ਅਸ਼ੋਕ ਸਰੀਨ ਹਿੱਕੀ ਮਾਨਸਾ ’ਚ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲੇ
Publish Date: Wed, 14 Oct 2026 08:03 PM (IST)
Updated Date: Wed, 14 Oct 2026 08:06 PM (IST)
ਸੈਂਕੜੇ ਭਾਜਪਾਈਆਂ ਨੇ ਜਲੰਧਰ ’ਚ ਸੀਐੱਮ ਮਾਨ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਫੂਕਿਆ ਪੁਤਲਾ, ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਮਾਨਸਾ ’ਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਵੱਲੋਂ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਕਾਰਨ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਘਟਨਾ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਇਸ ਘਟਨਾ ਪ੍ਰਤੀ ਰੋਸ ਪ੍ਰਗਟਾਇਆ ਤੇ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ, ਤਾਂ ਇਹ ਸੂਬੇ ਦੀ ਕਾਨੂੰਨ-ਵਿਵਸਥਾ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਨਿਰਪੱਖ ਤੇ ਸਮਾਂਬੱਧ ਜਾਂਚ ਯਕੀਨੀ ਬਣਾਈ ਜਾਵੇ, ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ ਤੇ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣ। ਪ੍ਰਦਰਸ਼ਨ ਤੋਂ ਬਾਅਦ ਭਾਜਪਾ ਜਲੰਧਰ ਸ਼ਹਿਰੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ, ਜਲੰਧਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪ ਕੇ ਸੂਬੇ ਦੀ ਕਾਨੂੰਨ-ਵਿਵਸਥਾ ’ਚ ਸੁਧਾਰ ਕਰਨ, ਨਸ਼ਾ ਤਸਕਰੀ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ------------------------- ਪ੍ਰਦਰਸ਼ਨ ’ਚ ਸ਼ਾਮਲ ਸੀਨੀਅਰ ਭਾਜਪਾ ਆਗੂ ਇਸ ਪ੍ਰਦਰਸ਼ਨ ’ਚ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ, ਜਲੰਧਰ ਦੇ ਸਾਬਕਾ ਸੰਸਦ ਮੈਂਬਰ ਤੇ ਸੂਬਾ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੈਂਬਰ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ, ਸੂਬਾ ਸਕੱਤਰ ਅਵਿਨਾਸ਼ ਚੰਦਰ ਕਲੇਰ, ਸੂਬਾ ਸਕੱਤਰ ਅਮਰਜੀਤ ਸਿੰਘ ਅਮਰੀ, ਦਿਨੇਸ਼ ਢੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਰਮਨ ਪੱਬੀ, ਰਵੀ ਮਹਿੰਦਰੂ, ਅਨਿਲ ਸੱਚਰ, ਮਨਜੀਤ ਸਿੰਘ ਟੀਟੂ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਅਮਿਤ ਸਿੰਘ ਸੰਧਾ, ਰਵੀ ਕੁਮਾਰ, ਤਰਵਿੰਦਰ ਸੋਈ ਤੇ ਅਮਿਤ ਢੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। --------------------------- ਜ਼ਿਲ੍ਹਾ ਅਹੁਦੇਦਾਰ, ਮੰਡਲ ਪ੍ਰਧਾਨ ਤੇ ਵਰਕਰ ਵੀ ਰਹੇ ਮੌਜੂਦ ਇਸ ਮੌਕੇ ਜ਼ਿਲ੍ਹਾ ਸਕੱਤਰ ਤੇ ਮੀਡੀਆ ਇੰਚਾਰਜ ਅਮਿਤ ਭਾਟੀਆ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਅਸ਼ਵਨੀ ਭੰਡਾਰੀ, ਭੁਪਿੰਦਰ ਕੁਮਾਰ, ਦਵਿੰਦਰ ਭਾਰਦਵਾਜ, ਸ਼ੈਲੀ ਖੰਨਾ, ਅਨੁ ਸ਼ਰਮਾ, ਸ਼ਾਲੂ ਕੁਮਾਰੀ, ਸੁਮਨ ਰਾਣਾ, ਜ਼ਿਲ੍ਹਾ ਸਕੱਤਰ ਸ਼ਾਮ ਸ਼ਰਮਾ, ਅਸ਼ਵਨੀ ਅਟਵਾਲ, ਗੌਰਵ ਮਹੇ, ਯੋਗੇਸ਼ ਮਲਹੋਤਰਾ, ਬ੍ਰਿਜੇਸ਼ ਸ਼ਰਮਾ ਸਣੇ ਵੱਡੀ ਗਿਣਤੀ ’ਚ ਭਾਜਪਾ ਵਰਕਰ ਹਾਜ਼ਰ ਸਨ।