ਗੁ. ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਦੀ ਨਵੀਂ ਦੇ ਟੋਨੀ ਬਣੇ ਪ੍ਰਧਾਨ
ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਦੀ ਨਵੀਂ ਕਮੇਟੀ ਚੁਣੀ, ਟੋਨੀ ਬਣੇ ਪ੍ਰਧਾਨ
Publish Date: Thu, 01 Jan 2026 07:07 PM (IST)
Updated Date: Fri, 02 Jan 2026 04:11 AM (IST)

ਜਸਵਿੰਦਰ ਸਿੰਘ ਮੱਕੜ ਸਰਪ੍ਰਸਤ ਤੇ ਜਗਜੀਤ ਸਿੰਘ ਗਾਬਾ ਚੇਅਰਮੈਨ ਚੁਣੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ’ਚ ਸਰਬਸੰਮਤੀ ਨਾਲ ਕੰਵਲਜੀਤ ਸਿੰਘ ਟੋਨੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਸਵਿੰਦਰ ਸਿੰਘ ਮੱਕੜ ਨੂੰ ਸਰਪ੍ਰਸਤ, ਜਥੇ. ਜਗਜੀਤ ਸਿੰਘ ਗਾਬਾ ਨੂੰ ਚੇਅਰਮੈਨ ਦਾ ਅਹੁਦਾ ਸੌਂਪਿਆ ਗਿਆ ਹੈ। ਬੀਤੀ ਰਾਤ ਹੋਈ ਮੀਟਿੰਗ ਤੋਂ ਬਾਅਦ ਨਵੇਂ ਸਾਲ ਦੀ ਆਮਦ ਮੌਕੇ ਨਵ-ਨਿਯੁਕਤ ਪ੍ਰਧਾਨ ਕੰਵਲਜੀਤ ਸਿੰਘ ਟੋਨੀ ਤੇ ਜਸਵਿੰਦਰ ਸਿੰਘ ਮੱਕੜ ਸਰਪ੍ਰਸਤ ਨੂੰ ਜਨ. ਸਕੱਤਰ ਕਵਲਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਨਪੁਰੀ, ਜੋਗਿੰਦਰ ਸਿੰਘ ਖਜ਼ਾਨਚੀ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਹਰਜਿੰਦਰ ਸਿੰਘ ਲੈਂਡ ਲਾਰਡ ਸਮੇਤ ਸਮੂਹ ਮੈਂਬਰਾਂ, ਗਗਨਦੀਪ ਸਿੰਘ ਗੱਗੀ ਤੇ ਸੰਗਤਾਂ ਵੱਲੋਂ ਸਿਰੋਪਾਓ ਦੇ ਕੇ ਪ੍ਰਬੰਧਕ ਕਮੇਟੀ ਦਾ ਕਾਰਜ ਸੰਭਾਲਣ ਲਈ ਜੈਕਾਰਿਆਂ ਦੀ ਗੂੰਜ ਨਾਲ ਸਹਿਮਤੀ ਪ੍ਰਗਟਾਈ। ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਜਥੇਦਾਰ ਜਗਜੀਤ ਸਿੰਘ ਗਾਬਾ ਵਲੋਂ ਆਪਣੀ ਸਿਹਤ ਢਿੱਲੀ ਹੋਣ ਕਰ ਕੇ ਪ੍ਰਧਾਨ ਦੀ ਸੇਵਾ ਤੋਂ ਮੁਕਤੀ ਲਈ ਕਿਹਾ ਗਿਆ ਸੀ। ਇਸ ਉਪਰੰਤ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਵਲੋਂ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਕੰਵਲਜੀਤ ਸਿੰਘ ਟੋਨੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਸੌਂਪੀ ਗਈ ਹੈ। ਨਵ-ਨਿਯੁਕਤ ਪ੍ਰਧਾਨ ਕੰਵਲਜੀਤ ਸਿੰਘ ਟੋਨੀ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸੰਗਤਾਂ ਵੱਲੋਂ ਜੋ ਉਨ੍ਹਾਂ ਨੂੰ ਸੇਵਾ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।