ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤਾ ਨਵੇਂ ਸੈਸ਼ਨ ਦਾ ਆਗਾਜ਼
ਨਵੇਂ ਸੈਸ਼ਨ ਦਾ ਆਗਾਜ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤਾ
Publish Date: Mon, 06 Apr 2026 10:16 PM (IST)
Updated Date: Mon, 06 Apr 2026 10:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੇਠ ਰਾਮ ਚੰਦ ਕੇਵੀਸੀ ਅਰਬਨ ਸਟੇਟ ਫੇਜ਼-1 ਸਕੂਲ ’ਚ ਨਵੇਂ ਸੈਸ਼ਨ 2026-27 ਦਾ ਆਗਾਜ਼ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਕਰਵਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਜ਼ਿਲ੍ਹਾ ਅਟਾਰਨੀ ਅਫਸਰ ਅਨਿਲ ਬੋਪਾਰਾਏ ਮੌਜੂਦ ਸਨ। ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਨ ਡਾ. ਨੀਰਜ ਦਿਕਸ਼ਿਤ ਪਹੁੰਚੇ ਸਨ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਆਸ਼ਿਮਾ ਨੇ ਮੁੱਖ ਮਹਿਮਾਨਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਚੰਦਨ ਚੁੱਗ ਵੱਲੋਂ ਸਾਲ 2026 ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਸਕੂਲ ਦੇ ਮਿਹਨਤੀ ਅਧਿਆਪਕਾ ਨੂੰ ਸਨਮਾਨਿਤ ਕੀਤਾ ਸਕੂਲ ਦੇ ਪ੍ਰਿੰਸੀਪਲ ਰਾਜਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ ਤੇ ਮਿਹਨਤ ਦੇ ਸਦਕਾ ਹੀ ਹਰ ਵਿਦਿਆਰਥੀ ਇਨਾਮ ਦਾ ਹੱਕਦਾਰ ਬਣਦਾ ਹੈ। ਅੰਤ ’ਚ ਚੰਦਨ ਚੁੱਗ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।