ਧਾਰਮਿਕ ਦੀਵਾਨ ਸਜਾ ਕੇ ਨਵੇਂ ਸੈਸ਼ਨ ਦੀ ਆਰੰਭਤਾ
ਧਾਰਮਿਕ ਦੀਵਾਨ ਸਜਾ ਕੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਨਵੇਂ ਸੈਸ਼ਨ ਦੀ ਕੀਤੀ ਆਰੰਭਤਾ
Publish Date: Thu, 02 Apr 2026 07:37 PM (IST)
Updated Date: Thu, 02 Apr 2026 07:40 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਗੁਰੂ ਤੇਗ ਬਹਾਦਰ ਨਗਰ ਤੇ ਸੀਨੀਅਰ ਵਿੰਗ ਮਾਡਲ ਟਾਊਨ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ’ਚ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ, ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਤੇ ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਵੱਲੋਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭ ਇਛਾਵਾਂ ਦਿੰਦੇ ਹੋਏ ਦ੍ਰਿੜ ਇਰਾਦੇ ਤੇ ਲਗਨ ਨਾਲ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਤ ਕੀਤਾ।